Latest

ਲੋਕਸਭਾ ਚੋਣਾਂ ਤੋਂ ਪਹਿਲਾਂ ਅਕਾਲੀ-ਭਾਜਪਾ ਨੂੰ ਵੱਡਾ ਝਟਕਾ ਨੰਬਰਦਾਰ ਪਰਮਿੰਦਰ ਸਿੰਘ ਬੰਟੀ ਨੇ ਸਾਥੀਆਂ ਸਮੇਤ ਕਾਂਗਰਸ ‘ਚ ਸ਼ਾਮਲ ਹੋਣ ਦਾ ਕੀਤਾ ਐਲਾਨ * ਸਵਾਗਤ ਲਈ ਉੱਚਾ ਪਿੰਡ ਪੁੱਜੇ ਜੋਗਿੰਦਰ ਸਿੰਘ ਮਾਨ

ਫਗਵਾੜਾ 1 ਅਪ੍ਰੈਲ
(  ਸ਼ਰਨਜੀਤ ਸਿੰਘ ਸੋਨੀ  )
ਹਲਕਾ ਵਿਧਾਨਸਭਾ ਫਗਵਾੜਾ ਦੇ ਪਿੰਡ ਉੱਚਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਮਜਬੂਤੀ ਪ੍ਰਾਪਤ ਹੋਈ ਜਦੋਂ ਨੰਬਰਦਾਰ ਪਰਮਿੰਦਰ ਸਿੰਘ ਬੰਟੀ ਨੇ ਆਪਣੇ ਸਾਥੀਆਂ ਸਮੇਤ ਅਕਾਲੀ-ਭਾਜਪਾ ਗਠਜੋੜ ਨੂੰ ਅਲਵਿਦਾ ਕਹਿੰਦੇ ਹੋਏ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਗਠਜੋੜ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਨੰਬਰਦਾਰ ਬੰਟੀ ਦੇ ਨਾਲ ਕਾਂਗਰਸ ‘ਚ ਸ਼ਾਮਲ ਹੋਏ ਭੁਪਿੰਦਰ ਸਿੰਘ, ਬਹਾਦੁਰ ਰਾਮ, ਸੁੱਚਾ ਰਾਮ, ਰੋਸ਼ਨ ਲਾਲ, ਰੇਸ਼ਮ ਲਾਲ, ਚੰਨਣ ਰਾਮ, ਜਸਵਿੰਦਰ ਸਿੰਘ, ਮੋਹਿੰਦਰ ਰਾਮ, ਬਕਸ਼ੀ ਰਾਮ, ਸੁਖਦੇਵ ਰਾਮ, ਮਦਨ ਲਾਲ, ਅੰਮ੍ਰਿਤ ਲਾਲ, ਅਸ਼ਨੀ ਕੁਮਾਰ, ਸ਼ਿੰਦਰ ਪਾਲ, ਸੁਰਜੀਤ ਲਾਲ, ਪਰਮਜੀਤ ਸੁਮਨ, ਧਰਮ ਪਾਲ, ਸ੍ਰੀਮਤੀ ਜਸਵੀਰ ਕੌਰ, ਸ਼੍ਰੀਮਤੀ ਦੇਵੋ, ਸਿਮਰੋ, ਆਸ਼ਾ ਰਾਣੀ, ਵਿਦਿਆ ਦੇਵੀ, ਮੀਨਾ ਰਾਣੀ, ਰੀਤਾ ਰਾਣੀ ਤੇ ਦਿੜੇ ਜਰਨੈਲ ਸਿੰਘ ਨੰਬਰਦਾਰ, ਦਰਸ਼ੀ, ਕਰਨੈਲ ਸਿੰਘ ਸੰਧੂ, ਕਰਨੈਲ ਸਿੰਘ ਭੱਠਲ, ਮੋਨੂੰ ਖਾਲਸਾ ਆਦਿ ਦਾ ਸਵਾਗਤ ਕਰਨ ਲਈ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਅਤੇ ਹਲਕਾ ਇੰਚਾਰਜ਼ ਜੋਗਿੰਦਰ ਸਿੰਘ ਮਾਨ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਨੰਬਰਦਾਰ ਪਰਮਿੰਦਰ ਬੰਟੀ ਨੇ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਦਿਹਾਤੀ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਦੀ ਪ੍ਰੇਰਣਾ ਨਾਲ ਕਾਂਗਰਸ ‘ਚ ਸ਼ਾਮਲ ਹੋਏ ਹਨ ਅਤੇ ਹੁਣ ਕਾਂਗਰਸ ਦੇ ਸੱਚੇ ਸਿਪਾਹੀ ਬਣ ਕੇ ਲੋਕਸਭਾ ਚੋਣਾਂ ਦੌਰਾਨ ਪਾਰਟੀ ਜੋ ਵੀ ਜਿੱਮੇਵਾਰੀ ਲਾਏਗੀ ਉਸਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਕਾਂਗਰਸੀ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਇਆ ਜਾਵੇਗਾ। ਦਿਹਾਤੀ ਪ੍ਰਧਾਨ ਦਲਜੀਤ ਰਾਜੂ ਨੇ ਦੱਸਿਆ ਕਿ ਪਿੰਡਾਂ ਦੇ ਲੋਕਾਂ ‘ਚ ਕਾਂਗਰਸ ਵਿਚ ਸ਼ਾਮਲ ਹੋਣ ਨੂੰ ਲੈ ਕੇ ਭਾਰੀ ਉਤਸ਼ਾਹ ਹੈ ਅਤੇ ਆਉਂਦੇ ਦਿਨਾਂ ਵਿਚ ਹੋਰ ਬਹੁਤ ਸਾਰੇ ਲੋਕ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਣਗੇ। ਇਸ ਮੌਕੇ ਮੈਂਬਰ ਪੰਚਾਇਤ ਪਾਲ ਸਿੰਘ ਮੁਲਤਾਨੀ, ਮੋਨੂੰ ਉੱਚਾ ਪਿੰਡ, ਸੁੱਚਾ ਸਿੰਘ ਆਦਿ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਰ ਸਨ।

Leave a Reply

Your email address will not be published. Required fields are marked *

error: Content is protected !!