Latest

ਵਰਿੰਦਰ ਪਾਲ ਸਿੰਘ ਬਾਜਵਾ ਨੇ ਐਸ. ਡੀ. ਐਮ ਕਪੂਰਥਲਾ ਦਾ ਚਾਰਜ ਸੰਭਾਲਿਆ

ਕਪੂਰਥਲਾ, 20 ਫਰਵਰੀ :
( ਸ਼ਰਨਜੀਤ ਸਿੰਘ ਸੋਨੀ )
ਕਪੂਰਥਲਾ ਦੇ ਨਵੇਂ ਐਸ. ਡੀ. ਐਮ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ ਨੇ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਫਿਲੌਰ, ਜਲੰਧਰ-1, ਜਲੰਧਰ-2 ਅਤੇ ਮੁਕਤਸਰ ਵਿਖੇ ਐਸ. ਡੀ. ਐਮ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਤੋਂ ਇਲਾਵਾ ਉਹ ਕਪੂਰਥਲਾ ਵਿਖੇ ਤਹਿਸੀਲਦਾਰ ਵਜੋਂ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।
ਅਹੁਦੇ ਦਾ ਚਾਰਜ ਸੰਭਾਲਦਿਆਂ ਉਨਾਂ ਕਿਹਾ ਕਿ ਕਪੂਰਥਲਾ ਸ਼ਹਿਰ ਦੇ ਲੋਕਾਂ ਨੂੰ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਵਿਚ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨਾਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਸੁਣਿਆ ਅਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਐਸ. ਡੀ. ਐਮ ਦਫ਼ਤਰ ਦੇ ਸਮੁੱਚੇ ਸਟਾਫ ਨੇ ਉਨਾਂ ਦਾ ਸਵਾਗਤ ਕੀਤਾ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ।

Leave a Reply

Your email address will not be published. Required fields are marked *

error: Content is protected !!