Latest

ਵਿਧਾਨਸਭਾ ਹਲਕਾ ਫਗਵਾੜਾ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ – ਮਾਨ ਫਗਵਾੜਾ-ਰਾਮਗੜ ਲਿੰਕ ਰੋਡ ਦੀ ਉਸਾਰੀ ਦੇ ਕੰਮ ਦਾ ਕਰਵਾਇਆ ਸ਼ੁਭ ਆਰੰਭ

ਫਗਵਾੜਾ 23 ਅਗਸਤ (ਸ਼ਰਨਜੀਤ ਸਿੰਘ ਸੋਨੀ ) ਹਲਕਾ ਵਿਧਾਨਸਭਾ ਫਗਵਾੜਾ ਦੇ ਪਿੰਡ ਰਾਮਗੜ ਹੁਸ਼ਿਆਰਪੁਰ ਰੋਡ ਫਗਵਾੜਾ ਤੱਕ ਦੀ ਕਰੀਬ 2.70 ਕਿਲੋਮੀਟਰ ਲੰਬੀ ਲਿੰਕ ਰੋਡ ਦੀ ਉਸਾਰੀ ਦੇ ਕੰਮ ਦਾ ਸ਼ੁੱਭ ਆਰੰਭ ਅੱਜ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਅਤੇ ਹਲਕਾ ਇੰਚਾਰਜ ਫਗਵਾੜਾ ਜੋਗਿੰਦਰ ਸਿੰਘ ਮਾਨ ਵਲੋਂ ਕਰਵਾਇਆ ਗਿਆ। ਇਸ ਮੌਕੇ ਉਹਨਾਂ ਦੱਸਿਆ ਕਿ ਇਸ ਸੜਕ ਦੀ ਉਸਾਰੀ ਤੇ ਕਰੀਬ 32 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਮਾਨ ਨੇ ਕਿਹਾ ਕਿ ਪੰਜਾਬ ਵਿਚ ਅਕਾਲੀਭਾਜਪਾ ਸਰਕਾਰ ਨੇ 2007 ਤੋਂ 2017 ਤੱਕ ਰਾਜ ਕੀਤਾ ਪਰ ਸਿਰਫ ਲੋਕਾਂ ਨੂੰ ਝੂਠ ਨਾਲ ਵਰਗਲਾਉਣ ਤੋਂ ਇਲਾਵਾ ਕੋਈ ਵਿਕਾਸ ਨਹੀਂ ਕੀਤਾ। ਜਦੋਂ ਤੋਂ ਸੂਬੇ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ ਪੰਜਾਬ ਦਾ ਸਮੁੱਚਾ ਵਿਕਾਸ ਸ਼ੁਰੂ ਹੋਇਆ ਹੈ ਜਿਸ ਵਿਚ ਫਗਵਾੜਾ ਸ਼ਹਿਰ ਨੂੰ ਪਿੰਡਾਂ ਨਾਲ ਜੋੜਦੀਆਂ ਲਿੰਕ ਸੜਕਾਂ ਦੀ ਉਸਾਰੀ ਪ੍ਰਤੱਖ ਪ੍ਰਮਾਣ ਹੈ। ਉਹਨਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਵਿਕਾਸ ਦੇ ਸਾਰੇ ਅਧੂਰੇ ਕੰਮ ਇਕ ਇਕ ਕਰਕੇ ਪੂਰੇ ਕਰਵਾਏ ਜਾਣਗੇ ਅਤੇ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਪਿੰਡ ਵਾਸੀਆਂ ਨੇ ਜੋਗਿੰਦਰ ਸਿੰਘ ਮਾਨ ਵਲੋਂ ਕੀਤੇ ਉਪਰਾਲੇ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬੇ ਦੀ ਕਾਂਗਰਸ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਇਸ ਸੜਕ ਦੀ ਮੁੜ ਉਸਾਰੀ ਦੀ ਮੰਗ ਕਰ ਰਹੇ ਸਨ ਪਰ ਪਿਛਲੀ ਸਰਕਾਰ ਨੇ ਉਹਨਾਂ ਦੀ ਇਸ ਮੰਗ ਨੂੰ ਅੱਖੋਂ ਪਰੋਖੇ ਹੀ ਰੱਖਿਆ। ਹੁਣ ਇਸ ਸੜਕ ਦੀ ਉਸਾਰੀ ਸ਼ੁਰੂ ਹੋਣ ਨਾਲ ਉਹਨਾਂ ਨੂੰ ਬੇਹਦ ਖੁਸ਼ੀ ਹੈ। ਇਸ ਮੌਕੇ ਮੈਂਬਰ ਪੰਚਾਇਤ ਸਤਵਿੰਦਰ ਸਿੰਘ, ਨੀਤੂ ਕੁਮਾਰੀ, ਵਿਜੇ ਕੁਮਾਰ ਤੋਂ ਇਲਾਵਾ ਹਰਜੀਤ ਸਿੰਘ ਰਾਮਗੜ, ਗਗਨਦੀਪ ਸਿੰਘ, ਬਲਦੇਵ ਸਿੰਘ, ਗੁਰਵੰਤ ਸਿੰਘ, ਸੁਖਜੀਤ, ਸੋਨੀ ਰਾਮਗੜ, ਕੁਲਦੀਪ ਸਿੰਘ, ਨਿਰਮਲ ਸਿੰਘ, ਰਾਮ ਸਿੰਘ, ਕੁਲਵਿੰਦਰ ਸਿੰਘ, ਹਰਭਜਨ ਸਿੰਘ, ਹਰਬੰਸ ਸਿੰਘ, ਪਲਵਿੰਦਰ ਸਿੰਘ, ਆਰ.ਪੀ. ਸਿੰਘ, ਸਰਬਜੀਤ ਸਿੰਘ, ਸੇਵਾ ਸਿੰਘ, ਸੰਦੀਪ ਸਿੰਘ, ਸੁਰਿੰਦਰ ਸਿੰਘ ਆਦਿ ਹਾਜਰ ਸਨ।

Leave a Reply

Your email address will not be published. Required fields are marked *

error: Content is protected !!