ਸ਼ੇਰ-ਏ-ਪੰਜਾਬ ਸਪੋਰਟਸ ਐਂਡ ਕਲਚਰਲ ਸੁਸਾਇਟੀ ਨੇ ਬਿਰਧ ਆਸ਼ਰਮ ਦੇ ਆਸ਼੍ਰਿਤਾਂ ਨਾਲ ਮਨਾਇਆ 550ਵਾਂ ਗੁਰਪੁਰਬ * ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਵਸ ਵੀ ਮਨਾਇਆ
ਫਗਵਾੜਾ 29 ਨਵੰਬਰ
( ਸ਼ਰਨਜੀਤ ਸਿੰਘ ਸੋਨੀ )
ਸ਼ੇਰ-ਏ-ਪੰਜਾਬ ਸਪੋਰਟਸ ਐਂਡ ਕਲਚਰਲ ਸੁਸਾਇਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਵਸ ਅਤੇ ਸ੍ਰੀ ਗੁਰੂ ਨਾਨਕ ਪਾਤਸ਼ਾਹ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰੂ ਨਾਨਕ ਮਿਸ਼ਨ ਨੇਤਰਹੀਣ ਬਿਰਧ ਆਸ਼ਰਮ ਸਪਰੋੜ ਵਿਖੇ ਮਨਾਇਆ ਗਿਆ। ਇਸ ਮੌਕੇ ਆਸ਼ਰਮ ਦੇ ਆਸ਼੍ਰਿਤਾਂ ਨੂੰ ਖਾਣ-ਪੀਣ ਦਾ ਸਮਾਨ ਭੇਂਟ ਕੀਤਾ ਗਿਆ। ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਪ੍ਰਵਾਸੀ ਭਾਰਤੀ ਹਰਭਜਨ ਕੌਰ ਵਿਰਕ ਅਤੇ ਰੂਬੀ ਕੌਰ ਯੂ.ਕੇ. ਨੇ ਸ਼ਿਰਕਤ ਕੀਤੀ। ਉਹਨਾਂ ਸਮੂਹ ਹਾਜਰੀਨ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਨਾਨਕ ਜੀ ਨੇ ਸਾਨੂੰ ਦੀਨ ਦੁਖੀਆਂ ਦੀ ਸੇਵਾ ਸਹਾਇਤਾ ਦਾ ਜੋ ਉਪਦੇਸ਼ ਦਿੱਤਾ ਹੈ ਸੁਸਾਇਟੀ ਵਲੋਂ ਉਸ ਨੂੰ ਤਨਦੇਹੀ ਨਾਲ ਨਿਭਾਇਆ ਜਾ ਰਿਹਾ ਹੈ ਜੋ ਕਿ ਬਹੁਤ ਖੁਸ਼ੀ ਦੀ ਗੱਲ ਹੈ। ਸੁਸਾਇਟੀ ਦੇ ਪ੍ਰਧਾਨ ਰੀਤ ਪ੍ਰੀਤ ਪਾਲ ਸਿੰਘ ਨੇ ਦੱਸਿਆ ਕਿ ਹਰ ਸਾਲ ਗੁਰਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਨੂੰ ਸਮਰਪਿਤ ਇਹ ਸਲਾਨਾ ਪ੍ਰੋਜੈਕਟ ਕੀਤਾ ਜਾਂਦਾ ਹੈ। ਇਸ ਵਾਰ ਇਸ ਪ੍ਰੋਜੈਕਟ ਨੂੰ ਨੇਪਰੇ ਚਾੜ•ਨ ਵਿਚ ਪ੍ਰਵਾਸੀ ਭਾਰਤੀ ਰਾਜਵਿੰਦਰ ਸਿੰਘ ਰਾਜੂ (ਗਰੀਸ) ਦਾ ਵਿਸ਼ੇਸ਼ ਯੋਗਦਾਨ ਰਿਹਾ ਜਿਸ ਲਈ ਉਹ ਤਹਿ ਦਿਲੋਂ ਧੰਨਵਾਦੀ ਹਨ। ਰਾਜਵਿੰਦਰ ਸਿੰਘ ਰਾਜੂ ਨੇ ਭਰੋਸਾ ਦਿੱਤਾ ਕਿ ਸੁਸਾਇਟੀ ਦੇ ਅਜਿਹੇ ਨੇਕ ਕਾਰਜਾਂ ਵਿਚ ਉਹ ਭਵਿੱਖ ਵਿਚ ਵੀ ਹਰ ਸੰਭਵ ਯੋਗਦਾਨ ਪਾਉਣਗੇ। ਆਸ਼ਰਮ ਦੇ ਮੈਨੇਜਰ ਮੁਖਤਿਆਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਹਾਜਰੀਨ ਨੂੰ ਆਸ਼ਰਮ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਦੱਸਿਆ। ਸੁਸਾਇਟੀ ਵਲੋਂ ਮੁੱਖ ਮਹਿਮਾਨਾ ਨੂੰ ਯਾਦਗਾਰੀ ਚਿੰਨ• ਭੇਂਟ ਕਰਕੇ ਸਨਮਾਨਤ ਵੀ ਕੀਤਾ ਗਿਆ। ਸਟੇਜ ਦੀ ਸੇਵਾ ਸਤ ਪ੍ਰਕਾਸ਼ ਸਿੰਘ ਸੱਗੂ ਨੇ ਨਿਭਾਈ। ਇਸ ਮੌਕੇ ਸਾਬਕਾ ਸਰਪੰਚ ਪੁਰਸ਼ੋਤਮ ਦਾਸ ਪੀਪਾਰੰਗੀ, ਕਾਮਰੇਡ ਸਵਰਨ ਸਿੰਘ, ਰਣਜੀਤ ਸਿੰਘ ਪਲਾਹੀ, ਪਰਵੀਨ ਕੁਮਾਰ, ਢਾਡੀ ਜਗਜੀਵਨ ਸਿੰਘ ਅਰਜੁਨੋਵਾਲ, ਗੁਰਮੁਖ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਰ ਸਨ।