Latest

ਸਬ-ਡਵੀਜ਼ਨ ਫਗਵਾੜਾ ਵਿਖੇ 12 ਅਤੇ 13 ਅਕਤੂਬਰ ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ *12 ਅਕਤੂਬਰ ਨੂੰ ਸ਼ੋਭਾ ਯਾਤਰਾ ਦੇ ਰੂਟ ’ਤੇ ਸ਼ਰਾਬ ਦੇ ਠੇਕੇ ਰਹਿਣਗੇ ਬੰਦ

ਕਪੂਰਥਲਾ, 11 ਅਕਤੂਬਰ 
( ਸ਼ਰਨਜੀਤ ਸਿੰਘ ਸੋਨੀ )
ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਪ੍ਰਕਾਸ਼ ਉਤਸਵ ਫਗਵਾੜਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੀ ਧਾਰਮਿਕ ਮਹੱਤਤਾ ਨੂੰ ਸਮਝਦੇ ਹੋਏ ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀ ਡੀ. ਪੀ. ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਬ-ਡਵੀਜ਼ਨ ਫਗਵਾੜਾ ਵਿਚ ਮਿਤੀ 12-10-2019 ਅਤੇ 13-10-2019 ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ।
ਇਸੇ ਤਰਾਂ ਉਨਾਂ ‘ਪੰਜਾਬ ਲਿਕਰ ਲਾਇਸੰਸ ਰੂਲਜ਼, 1956 ਦੇ ਰੂਲ 37(9) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਗਵਾੜਾ ਵਿਖੇ ਮਿਤੀ 12-10-2019 ਨੂੰ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਪੈਂਦੇ ਰੂਟ ’ਤੇ ਸ਼ਰਾਬ ਦੇ ਠੇਕੇ ਮਿਤੀ 12-10-2019 ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ।

Leave a Reply

Your email address will not be published. Required fields are marked *

error: Content is protected !!