Latest

ਸਵੇਰੇ 11 ਤੋਂ ਦੁਪਹਿਰ 12 ਵਜੇ ਤੱਕ ਐਸ. ਡੀ. ਐਮ ਦਫ਼ਤਰ ਵਿਖੇ ਮਿਲਣਗੇ ਜਨਰਲ ਅਬਜ਼ਰਵਰ

ਫਗਵਾੜਾ, 2 ਅਕਤੂਬਰ 
(ਸ਼ਰਨਜੀਤ ਸਿੰਘ ਸੋਨੀ)
ਵਿਧਾਨ ਸਭਾ ਹਲਕਾ 29-ਫਗਵਾੜਾ ਦੀ 21 ਅਕਤੂਬਰ 2019 ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਆਬਜ਼ਰਵਰ ਸ੍ਰੀ ਸੌਰਭ ਭਗਤ, ਆਈ. ਏ. ਐਸ ਨੇ ਕਿਹਾ ਹੈ ਕਿ ਚੋਣਾਂ ਸਬੰਧੀ ਕਿਸੇ ਵੀ ਸ਼ਿਕਾਇਤ ਜਾਂ ਸਮੱਸਿਆ ਸਬੰਧੀ ਉਨਾਂ ਨੂੰ ਕੰਮਕਾਜ਼ ਵਾਲੇ ਦਿਨਾਂ ਵਿਚ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਐਸ. ਡੀ. ਐਮ ਦਫ਼ਤਰ, ਫਗਵਾੜਾ ਵਿਖੇ ਮਿਲਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਕਿਸੇ ਵੀ ਸ਼ਿਕਾਇਤ ਸਬੰਧੀ ਫੋਨ ਨੰਬਰ 01824-220622 ਉੱਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਫਗਵਾੜਾ ਜ਼ਿਮਨੀ ਚੋਣ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣੀ ਯਕੀਨੀ ਬਣਾਈ ਜਾਵੇਗੀ।

Leave a Reply

Your email address will not be published. Required fields are marked *

error: Content is protected !!