Latest news

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜੀ, PGI ‘ਚ ਦਾਖਲ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲਾ ਨੂੰ ਚੰਡੀਗੜ੍ਹ ਦੇ PGI ਹਸਪਤਾਲ ਲਿਆਂਦਾ ਗਿਆ ਹੈ। ਉਨ੍ਹਾਂ ਦੀ ਸਿਹਤ  ਖਰਾਬ ਦੱਸੀ ਜਾ ਰਹੀ ਹੈ। ਫਿਲਹਾਲ ਡਾਕਟਰਾਂ ਵੱਲੋਂ ਜਾਂਚ ਜਾਰੀ ਹੈ। ਟੈਸਟ ਰਿਪੋਰਟਾਂ ਆਉਣ ਮਗਰੋਂ ਹੀ ਸਥਿਤੀ ਸਾਫ ਹੋ ਪਾਏਗੀ।

ਦੱਸ ਦਈਏ ਕਿ ਸ਼ੁੱਕਰਵਾਰ ਸਵੇਰੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਪੀਜੀਆਈ ਲਿਆਂਦਾ ਗਿਆ ਹੈ। ਬਾਦਲ ਦੀ ਉਮਰ 93 ਸਾਲ ਹੈ। ਉਨ੍ਹਾਂ ਨੂੰ ਪੇਟ ਸਕੈਨ ਲਈ ਪੀਜੀਆਈ ਲਿਆਂਦਾ ਗਿਆ ਹੈ।ਉਨ੍ਹਾਂ ਦੇ ਸਿਹਤ ਸਬੰਧੀ ਟੈਸਟ ਕੀਤੇ ਜਾ ਰਹੇ ਹਨ। ਇਸ ਤੋਂ ਬਾਅਅਦ ਹੀ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਵਿੱਚ ਰੱਖਣ ਜਾਂ ਛੁੱਟੀ ਦੇਣ ਬਾਰੇ ਫ਼ੈਸਲਾ ਲਿਆ ਜਾਵੇਗਾ।

Leave a Reply

Your email address will not be published. Required fields are marked *

error: Content is protected !!