ਹਲਕਾ ਵਿਧਾਇਕ ਵਲੋਂ ਵਾਰਡ ਨੰਬਰ 10 ਦੇ ਵਾਸੀਆਂ ਨੂੰ ਨਵੇਂ ਵਰ੍ਹੇ ਦਾ ਦਿੱਤਾ ਤੋਹਫ਼ਾ 8 ਲੱਖ ਦੀ ਲਾਗਤ ਨਾਲ ਹੋਣਗੇ ਅਧੂਰੇ ਪਏ ਵਿਕਾਸ ਦੇ ਕੰਮ ਕੌਸਲਰ ਬਿੱਟੂ ਨੇ ਕੀਤਾ ਹਲਕਾ ਵਿਧਾਇਕ ਦਾ ਕੀਤਾ ਧੰਨਵਾਦ
ਫਗਵਾੜਾ ( ਸ਼ਰਨਜੀਤ ਸਿੰਘ ਸੋਨੀ )
ਹਲਕਾ ਵਿਧਾਇਕ ਸਰਦਾਰ ਬਲਵਿੰਦਰ ਸਿੰਘ ਧਾਲੀਵਾਲ (ਰਿਟਾਇਰਡ ਆਈਏਐਸ) ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਾਰਡ ਨੰਬਰ 10 ‘ਚ ਅਧੂਰੇ ਪਏ ਵਿਕਾਸ ਦੇ ਕੰਮਾਂ ਨੂੰ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ । ਜਾਣਕਾਰੀ ਦਿੰਦਿਆ ਵਾਰਡ ਨੰਬਰ 10 ਦੇ ਸਾਬਕਾ ਕੌਸਲਰ ਓਮ ਪ੍ਰਕਾਸ਼ ਬਿੱਟੂ ਨੇ ਦੱਸਿਆ ਕਿ ਵਾਰਡ ਵਿੱਚ ਪੱਕੀਆਂ ਗਲੀਆਂ, ਸਟਰੀਟ ਲਾਇਟਾਂ ਪਾਰਕ ਦੀ ਸਾਫ਼-ਸਫ਼ਾਈ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ ਤਾਂ ਜੋ ਵਾਰਡ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਵੇ ਉਨ੍ਹਾਂ ਦੱਸਿਆਂ ਕਿ ਨਵੇਂ ਸਾਲ 2021 ਦਾ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ 8 ਲੱਖ ਰੁਪਏ ਨਾਲ ਵਾਰਡ ਦੇ ਅਧੂਰੇ ਪਏ ਵਿਕਾਸ ਦੇ ਕੰਮਾਂ ਦਾ ਉਦਘਾਟਨ ਕਰਕੇ ਵਾਰਡ ਨੰਬਰ 10 ਦੇ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੱਤਾ।ਇਸ ਮੌਕੇ ਸਾਬਕਾ ਕੌਸਲਰ ਬਿੰਟੂ ਨੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦਾ ਧੰਨਵਾਦ ਕੀਤਾ ਤੇ ਆਸ ਕੀਤੀ ਕਿ ਅੱਗੇ ਵੀ ਉਨ੍ਹਾਂ ਦੇ ਵਾਰਡ ‘ਚ ਵਿਕਾਸ ਦੇ ਕੰਮ ਕਰਵਾਉਣ ‘ਚ ਗ੍ਰਾਟ ਦੀ ਕਮੀ ਨਹੀਂ ਆਉਣ ਦੇਣਗੇ।