Latest news

ਹੁਣ ਟ੍ਰੈਫਿਕ ਨਿਯਮ ਤੋੜਨ ਵਾਲੇ ਨਹੀਂ ਜਾ ਸਕਣਗੇ ਅਮਰੀਕਾ, ਕੈਨੇਡਾ, ਆਸਟ੍ਰੇਲੀਆ.. !

ਮੌਜੂਦਾ ਸਮੇ ਵਿੱਚ ਨੌਜਵਾਨ ਪੀੜ੍ਹੀ ਵਿਦੇਸ਼ ਜਾਣ ਦੀ ਬਹੁਤ ਚਾਹਵਾਨ ਹੈ । ਇਹ ਖਬਰ ਵਿਦੇਸ਼ ਜਾਣ ਵਾਲਿਆਂ ਲਈ ਬੇਹੱਦ ਜਰੂਰੀ ਹੈ, ਕਿਉਂਕਿ ਤੁਹਾਡੀ ਇੱਕ ਛੋਟੀ ਜਿਹੀ ਗਲਤੀ ਤੁਹਾਡੇ ਵਿਦੇਸ਼ ਜਾਣ ਦੇ ਸੁਪਨੇ ਨੂੰ ਚਕਨਾਚੂਰ ਕਰ ਸਕਦੀ ਹੈ । ਟ੍ਰੈਫਿਕ ਪੁਲਿਸ ਵੱਲੋਂ ਹੁਣ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਖਿਲਾਫ਼ ਸਖਤ ਨਿਯਮ ਬਣਾਏ ਜਾ ਰਹੇ ਹਨ । ਜਿਸਦੇ ਚਲਦਿਆਂ ਹੁਣ ਟ੍ਰੈਫਿਕ ਨਿਯਮ ਤੋੜਨ ਵਾਲੇ ਲੋਕਾਂ ਨੂੰ ਵਿਦੇਸ਼ ਜਾਣ ਦਾ ਵੀਜ਼ਾ ਨਹੀਂ ਮਿਲੇਗਾ । ਇਹ ਨਿਯਮ ਲੁਧਿਆਣਾ ਟ੍ਰੈਫਿਕ ਪੁਲਿਸ ਵੱਲੋਂ ਲਾਗੂ ਕੀਤਾ ਗਿਆ ਹੈ ।

Ludhiana traffic police
Ludhiana traffic police

ਦਰਅਸਲ, ਲੁਧਿਆਣਾ ਵਿੱਚ ਟ੍ਰੈਫਿਕ ਦੀ ਸਮੱਸਿਆ ਬਹੁਤ ਜ਼ਿਆਦਾ ਵੱਧ ਗਈ ਹੈ, ਜਿਸਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਕਮਿਸ਼ਨਰ ਵੱਲੋਂ ਇਹ ਨਵਾਂ ਪਲਾਨ ਤਿਆਰ ਕੀਤਾ ਗਿਆ ਹੈ । ਦੱਸ ਦੇਈਏ ਕਿ ਵਾਰ-ਵਾਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਲੁਧਿਆਣਾ ਪੁਲਿਸ ਨੇ ਪਾਸਪੋਰਟ ਰੱਦ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ । ਲੁਧਿਆਣਾ ਪੁਲਿਸ ਦੇ ਇਸ ਪਲਾਨ ਤਹਿਤ ਟ੍ਰੈਫਿਕ ਨਿਯਮ ਤੋੜਨ ਵਾਲੇ ਲੋਕਾਂ ਦਾ ਡਾਟਾ ਕੈਨੇਡਾ, ਬਰਤਾਨੀਆ, ਅਮਰੀਕਾ ਤੇ ਆਸਟ੍ਰੇਲੀਆ ਅੰਬੈਸੀ ਨੂੰ ਭੇਜ ਦਿੱਤਾ ਜਾਵੇਗਾ । 

Ludhiana traffic police
Ludhiana traffic police

ਜਦੋਂ ਲੋਕ ਇਨ੍ਹਾਂ ਦੇਸ਼ਾਂ ਦਾ ਵੀਜ਼ਾ ਲੈਣ ਲਈ ਅਪਲਾਈ ਕਰਨਗੇ ਤਾਂ ਉਨ੍ਹਾਂ ਦੇ ਪੁਆਇੰਟ ਘੱਟ ਹੋ ਜਾਣਗੇ । ਜਿਸ ਕਾਰਨ ਉਨ੍ਹਾਂ ਦਾ ਵੀਜ਼ਾ ਵੀ ਰੱਦ ਹੋ ਸਕਦਾ ਹੈ । ਇਸ ਤੋਂ ਇਲਾਵਾ ਲੁਧਿਆਣਾ ਟ੍ਰੈਫਿਕ ਪੁਲਿਸ ਵੱਲੋਂ ਰੈੱਡ ਲਾਈਟ ਜੰਪ ਕਰਨ ਅਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਲਈ ਵੀ ਇੱਕ ਵੱਖਰਾ ਡਾਟਾ ਤਿਆਰ ਕੀਤਾ ਜਾਵੇਗਾ ।

Ludhiana traffic police

ਉੱਥੇ ਹੀ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੀ ਸੂਚੀ ਤਿਆਰ ਕੀਤੀ ਜਾਵੇਗੀ, ਜਿਸ ਵਿੱਚ ਪੁਲਿਸ ਮੁਲਾਜ਼ਮਾਂ ਨਾਲ ਬਦਸਲੂਕੀ ਕਰਨ ਵਾਲਿਆਂ ਦਾ ਵੀ ਡਾਟਾ ਅੰਬੈਸੀ ਨੂੰ ਭੇਜਿਆ ਜਾਵੇਗਾ । ਇਸ ਸਬੰਧੀ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਲੁਧਿਆਣਾ ਵਿੱਚ ਟ੍ਰੈਫਿਕ ਦੀ ਸਮੱਸਿਆ ਇੱਕ ਵੱਡੀ ਸਮੱਸਿਆ ਹੈ, ਜਿਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕਰਨ ਦਾ ਫੈਸਲਾ ਲਿਆ ਗਿਆ ਹੈ । 

Leave a Reply

Your email address will not be published. Required fields are marked *

error: Content is protected !!