Latest

ਹੋਟਲਾਂ ਤੇ ਰੈਸਟੋਰੈਂਟਾਂ ਵਿਚ ਤੰਬਾਕੂ ਤੇ ਨਿਕੋਟੀਨ ਤੋਂ ਬਣੀਆਂ ਵਸਤੂਆਂ ‘ਤੇ ਪਾਬੰਦੀ

ਕਪੂਰਥਲਾ/ ਫਗਵਾੜਾ, 13 ਜੁਲਾਈ
( ਸ਼ਰਨਜੀਤ ਸਿੰਘ ਸੋਨੀ )
ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀ ਡੀ. ਪੀ. ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਕਪੂਰਥਲਾ ਵਿਚ ਹੋਟਲਾਂ/ਰੈਸਟੋਰੈਂਟਾਂ ਅਤੇ ਹੁੱਕਾ ਬਾਰਾਂ ਆਦਿ ਵਿਚ ਤੰਬਾਕੂ ਅਤੇ ਨਿਕੋਟੀਨ ਵਰਗੇ ਨਸ਼ੀਲੇ ਪਦਾਰਥਾਂ ਤੋਂ ਬਣੀਆਂ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤੂਆਂ ਜਾਂ ਕਿਸੇ ਹੋਰ ਢੰਗ ਨਾਲ ਇਨਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿਚ ਤਿਆਰ ਕਰਕੇ ਆਉਣ ਵਾਲੇ ਗਾਹਕਾਂ ਨੂੰ ਵੇਚਣ ਜਾਂ ਸਰਵ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 12 ਸਤੰਬਰ 2019 ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਹੈ ਕਿ ਇਹ ਵੇਖਣ ਵਿਚ ਆਇਆ ਹੈ ਕਿ ਹੋਟਲਾਂ/ਰੈਸਟੋਰੈਂਟਾਂ ਅਤੇ ਹੁੱਕਾ ਬਾਰਾਂ ਆਦਿ ਵਿਚ ਤੰਬਾਕੂ ਅਤੇ ਨਿਕੋਟੀਨ ਵਰਗੇ ਨਸ਼ੀਲੇ ਪਦਾਰਥਾਂ ਤੋਂ ਬਣੀਆਂ ਵੱਖ-ਵੱਖ ਖਾਣ-ਪੀਣ ਦੀਆਂ ਵਸਤੂਆਂ ਜਾਂ ਕਿਸੇ ਹੋਰ ਢੰਗ ਨਾਲ ਇਨਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿਚ ਤਿਆਰ ਕਰਕੇ ਆਉਣ ਵਾਲੇ ਗਾਹਕਾਂ ਨੂੰ ਵੇਚਿਆ ਜਾਂਦਾ ਹੈ ਜਾਂ ਸਰਵ ਕੀਤਾ ਜਾਂਦਾ ਹੈ, ਜੋ ਕਿ ਲੋਕਾਂ ਦੀ ਸਿਹਤ ਲਈ ਬਹੁਤ ਹਾਨੀਕਾਰਕ ਹੁੰਦੇ ਹਨ ਅਤੇ ਕਈ ਤਰਾਂ ਦੀਆਂ ਘਾਤਕ ਬਿਮਾਰੀਆਂ ਦਾ ਕਾਰਨ ਬਣਦੇ ਹਨ, ਜਿਨਾਂ ‘ਤੇ ਲੋਕ ਹਿੱਤ ਵਿਚ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ।

Leave a Reply

Your email address will not be published. Required fields are marked *

error: Content is protected !!