Latest

ਖ਼ਾਲਸਾ ਕਾਲਜ ਡੁਮੇਲੀ ਵਿਖੇ ਖੇਤਰੀ ਯੁਵਕ ਮੇਲੇ 2019 ਦੇ ਦੂਜੇ ਦਿਨ ਦੀ ਸ਼ੁਰੂਆਤ ਹਰਸ਼ੋ-ਹੁਲਾਸ ਨਾਲ

ਫਗਵਾੜਾ 11 ਅਕਤੂਬਰ
( ਸ਼ਰਨਜੀਤ ਸਿੰਘ ਸੋਨੀ )
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਿਦਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜ਼ੋਨ-ਡੀ ਦਾ ਖੇਤਰੀ ਯੁਵਕ ਮੇਲਾ 2019 ਦੇ ਦੂਜੇ ਦਿਨ ਦੀ ਸ਼ੁਰੂਆਤ ਹਰਸ਼ੋ-ਹੁਲਾਸ ਨਾਲ ਕੀਤੀ ਗਈ। ਇਸ ਮੌਕੇ ਡਾ. ਤੇਜਿੰਦਰ ਕੌਰ ਧਾਲੀਵਾਲ, ਡਾਇਰੈਕਟਰ, ਡਾਇਰੈਕਟੋਰੇਟ ਆਫ਼ ਐਜੂਕੇਸਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਹਾਦਰਗੜ੍ਹ, ਪਟਿਆਲਾ ਮੁੱਖ ਮਹਿਮਾਨ ਵਜੋਂ ਪਹੁੰਚੇ। ਇਹਨਾਂ ਤੋਂ ਇਲਾਵਾ ਵਿਸ਼ੇਸ਼ ਮਹਿਮਾਨ ਵਜੋਂ ਡਾ. ਰਾਜਨ ਕੁਮਾਰ, ਮੁਖੀ ਕਾਮਰਸ ਵਿਭਾਗ, ਐਸ.ਐਸ.ਐਮ. ਕਾਲਜ, ਦੀਨਾ ਨਗਰ ਪਹੁੰਚੇ। ਮੁੱਖ ਮਹਿਮਾਨ ਦੁਆਰਾ ਪ੍ਰੋਗਰਾਮ ਦੀ ਸ਼ੁਰੂਆਤ ਸ਼ਮਾ ਰੌਸ਼ਨ ਦੁਆਰਾ ਕੀਤੀ ਗਈ। ਡਾ. ਤੇਜਿੰਦਰ ਕੌਰ ਧਾਲੀਵਾਲ ਦੁਆਰਾ ਕਿਹਾ ਗਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਨੂੰ ਦਿਤਾ ਇਹ ਯੁਵਕ ਮੇਲਾ ਕਾਲਜ ਦੀ ਸਭ ਤੋਂ ਵੱਡੀਆਂ ਪ੍ਰਾਪਤੀਆਂ ਵਿਚੋਂ ਇਕ ਹੈ ਜਿਸ ਤੋਂ ਪਤਾ ਚਲਦਾ ਹੈ ਕਿ ਕਾਲਜ ਦਿਨ ਦੁਗਣੀ ਤੇ ਰਾਤ ਚੌਗਣੀ ਤਰੱੱਕੀ ਕਰ ਰਿਹਾ ਹੈ। ਉਹਨਾਂ ਕਿਹਾ ਕਿ ਕਾਲਜ ਨੂੰ ਅੱਗੇ ਤੋਂ ਵੀ ਅਜਿਹੇ ਪ੍ਰੋਗਰਾਮਾਂ ਨੂੰ ਕਰਵਾਉਣਾ ਚਾਹੀਦਾ ਹੈ ਤਾਂ ਕਿ ਵਿਿਦਆਰਥੀਆਂ ਨੂੰ ਆਪਣੇ ਹੁਨਰ ਦਿਖਾਉਣ ਦਾ ਮੌਕਾ ਮਿਲ ਸਕੇ। ਡਾ. ਰਾਜਨ ਕੁਮਾਰ ਦੁਆਰਾ ਕਿਹਾ ਗਿਆ ਕਿ ਕਾਲਜ ਨੂੰ ਇਲਾਕੇ ਦੀ ਸਿਰਮੌਰ ਸੰਸਥਾ ਬਣਾਉਣ ਲਈ ਖੇਤਰੀ ਯੁਵਕ ਮੇਲਾ ਇਕ ਸ਼ੁਰੂਆਤ ਹੈ ਅਤੇ ਉਹ ਵੱਖ-ਵੱਖ ਕਾਲਜਾਂ ਦੇ ਵਿਿਦਆਰਥੀਆਂ ਦੇ ਹੁਨਰ ਦੇਖਕੇ ਬਹੁਤ ਪ੍ਰਭਾਵਿਤ ਹੋਏ ਹਨ। ਉਹਨਾਂ ਕਿਹਾ ਕਿ ਇਸ ਪ੍ਰਕਾਰ ਦੇ ਪ੍ਰੋਗਰਾਮ ਵਿਿਦਆਰਾਥੀਆਂ ਨੂੰ ਕਿਤਾਬੀ ਗਿਆਨ ਤੋਂ ਬਾਹਰ ਕੱਢ ਕੇ ਆਪਣੇ ਹੁਨਰ ਦੀ ਪੇਸ਼ਕਾਰੀ ਲਈ ਲਾਹੇਵੰਦ ਹਥਿਆਰ ਸਿੱਧ ਹੁੰਦੀਆਂ ਹਨ। ਖੇਤਰੀ ਯੁਵਕ ਮੇਲੇ ਦੇ ਪਹਿਲੇ ਦਿਨ ਵੱਖ-ਵੱਖ ਕਾਲਜਾਂ ਦੇ ਵਿਿਦਆਰਥੀਆਂ ਦੁਆਰਾ ਪੰਜਾਬੀ ਪਹਿਰਾਵਾ ਪ੍ਰਦਰਸ਼ਨੀ, ਸਕਿੱਟ, ਕਿਊਜ਼, ਮਮਿਕਰੀ, ਮਾਇਮ, ਇਕਾਂਗੀ, ਵਾਰ ਗਾਇਨ, ਕਵੀਸ਼ਰੀ, ਗੀਤ/ਗਜ਼ਲ, ਲੋਕ ਗੀਤ, ਕਵਿਤਾ ਉਚਾਰਨ. ਐਲੋਕਿਊਸ਼ਨ ਅਤੇ ਵਾਦ-ਵਿਵਾਦ ਆਈਟਮਾਂ ਨੂੰ ਪੇਸ਼ ਕੀਤਾ ਗਿਆ। ਤਿੰਨ ਦਿਨ ਚੱਲਣ ਵਾਲੇ ਇਸ ਪ੍ਰੋਗਰਾਮ ਦੇ ਦੂਜੇ ਦੇ ਅੰਤ ਵਿਚ ਕਾਲਜ ਦੇ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੁਆਰਾ ਆਏ ਹੋਏ ਮਹਿਮਾਨਾਂ, ਪ੍ਰਿੰਸੀਪਲਾਂ, ਸਟਾਫ਼ ਮੈਂਬਰਾਨ ਅਤੇ ਵਿਿਦਆਰਥੀਆਂ ਨੂੰ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਕਾਲਜ ਦੁਆਰਾ ਅਗੇ ਤੋਂ ਵੀ ਅਜਿਹੇ ਪ੍ਰੋਗਰਾਮਾਂ ਨੂੰ ਕਰਵਾਉਣ ਦਾ ਵਾਅਦਾ ਕੀਤਾ ਗਿਆ ਜਿਸ ਨਾਲ ਕਾਲਜ ਦਾ ਹੀ ਨਹੀਂ ਸਗੋਂ ਇਲਾਕੇ ਦਾ ਵੀ ਨਾਮ ਰੌਸ਼ਨ ਕੀਤਾ ਜਾ ਸਕੇ। ਇਸ ਉਪਰੰਤ ਮੁੱਖ ਮਹਿਮਾਨਾਂ ਅਤੇ ਜੱਜ ਸਹਿਬਾਨ ਨੂੰ ਸਿਰੋਪਾਓ, ਯਾਦਗਾਰੀ ਚਿੰਨ੍ਹ, ਕਾਲਜ ਮੈਗਜ਼ੀਨ, ਧਾਰਮਿਕ ਕਿਤਾਬਾਂ ਦੇ ਸੈੱਟ ਭੇਂਟ ਕੀਤੇ ਕੀਤੇ ਗਏ।

Leave a Reply

Your email address will not be published. Required fields are marked *

error: Content is protected !!