Latest

ਜ਼ਿਲਾ ਕਾਂਗਰਸ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਸੁਣੀਆਂ ਪਿੰਡ ਮਲਕਪੁਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ * ਸਰਕਾਰੀ ਮਿਡਲ ਸਕੂਲ ਦੀ ਹਾਲਤ ਖਸਤਾ * ਸੀਵਰੇਜ ਦੀ ਸਹੂਲਤ ਨਹੀਂ

ਫਗਵਾੜਾ 13 ਜੁਲਾਈ
( ਸ਼ਰਨਜੀਤ ਸਿੰਘ ਸੋਨੀ  )

ਜ਼ਿਲਾ ਕਪੂਰਥਲਾ ਕਾਂਗਰਸ ਕਮੇਟੀ ਪ੍ਰਧਾਨ ਸ੍ਰੀਮਤੀ ਬਲਵੀਰ ਰਾਣੀ ਸੋਢੀ ਨੇ ਹਲਕਾ ਵਿਧਾਨਸਭਾ ਫਗਵਾੜਾ ਦੇ ਪਿੰਡ ਮਲਕਪੁਰ ਦਾ ਦੌਰਾ ਕਰਦੇ ਹੋਏ ਪਿੰਡ ਵਾਸੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ ਅਤੇ ਅਧੂਰੇ ਪਏ ਵਿਕਾਸ ਕਾਰਜਾਂ ਦਾ ਜਾਇਜਾ ਲਿਆ। ਇਸ ਦੌਰਾਨ ਪਿੰਡ ਵਾਸੀਆਂ ਨੇ ਦੱਸਿਆ ਕਿ ਉਹਨਾਂ ਦੇ ਪਿੰਡ ਵਿਚ ਸੀਵਰੇਜ ਦੀ ਸਹੂਲਤ ਨਾ ਹੋਣ ਦੇ ਚਲਦਿਆਂ ਗੰਦੇ ਪਾਣੀ ਦੀ ਨਿਕਾਸੀ ਸੱਭ ਤੋਂ ਵੱਡੀ ਸਮੱਸਿਆ ਹੈ। ਇਸ ਤੋਂ ਇਲਾਵਾ ਛੱਪੜਾਂ ਦੀ ਸਫਾਈ ਨਹੀਂ ਕਰਵਾਈ ਗਈ ਤੇ ਗਲੀਆਂ ਨਾਲੀਆਂ ਵੀ ਅਧੂਰੀਆਂ ਹਨ। ਪਿੰਡ ਵਾਸੀਆਂ ਨੇ ਸਰਕਾਰੀ ਮਿਡਲ ਸਕੂਲ ਦੀ ਖਸਤਾ ਹਾਲਤ ਦਾ ਜਿਕਰ ਵੀ ਕੀਤਾ ਅਤੇ ਦੱਸਿਆ ਕਿ ਸਕੂਲ ਦੇ ਕਮਰਿਆਂ ਦੀਆਂ ਛੱਤਾਂ ਦੀ ਹਾਲਤ ਬਹੁਤ ਖਰਾਬ ਹੈ। ਬਰਸਾਤ ਦਾ ਮੌਸਮ ਹੋਣ ਕਰਕੇ ਕਦੇ ਵੀ ਹਾਦਸਾ ਵਾਪਰ ਸਕਦਾ ਹੈ ਇਸ ਲਈ ਪਹਿਲ ਦੇ ਅਧਾਰ ਤੇ ਇਸ ਇਮਾਰਤ ਦੀ ਮੁਰੰਮਤ ਹੋਣੀ ਚਾਹੀਦੀ ਹੈ। ਰਾਣੀ ਸੋਢੀ ਨੇ ਸਕੂਲ ਅਤੇ ਹੋਰ ਥਾਵਾਂ ਦਾ ਜਾਇਜਾ ਲੈਣ ਉਪਰੰਤ ਭਰੋਸਾ ਦਿੱਤਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਤੋਂ ਪਿੰਡ ਦੇ ਸਾਰੇ ਜਰੂਰੀ ਕੰਮਾਂ ਲਈ ਗ੍ਰਾਂਟ ਦਾ ਪ੍ਰਬੰਧ ਬਹੁਤ ਜਲਦੀ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣਾ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕਰਨਾ ਸੂਬੇ ਦੀ ਕਾਂਗਰਸ ਸਰਕਾਰ ਦੀ ਪ੍ਰਤੀਬੱਧਤਾ ਹੈ। ਇਸ ਮੌਕੇ ਕਾਂਗਰਸੀ ਆਗੂ ਗੁਰਦਿਆਲ ਸੋਢੀ, ਬਿੱਲਾ ਬੋਹਾਨੀ, ਕਮਲ ਸ਼ਿਵਪੁਰੀ, ਸਨੀ ਬਸੰਤ ਨਗਰ, ਸਾਬਕਾ ਸਰਪੰਚ ਸ਼ਾਦੀ ਰਾਮ, ਸੁਖਦੇਵ ਪੰਚ, ਕੁਲਤਾਰ ਸਿੰਘ, ਦਰਸ਼ਨ ਸਿੰਘ, ਸੁਰਜੀਤ ਸਿੰਘ, ਗੁਰਮੀਤ ਸਿੰਘ, ਕਮਲਜੀਤ ਸਿੰਘ, ਰੋਹਿਤ ਸਿੰਘ, ਜਸਵੀਰ ਸਿੰਘ, ਗੁਰਜੀਤ ਸਿੰਘ, ਜਸਵਿੰਦਰ ਸਿੰਘ, ਗੁਰਦੇਵ ਸਿੰਘ, ਹਰਮੇਸ਼ ਕੁਮਾਰ, ਬਲਵਿੰਦਰ ਸਿੰਘ, ਪਲਵਿੰਦਰ ਸਿੰਘ, ਭੁਪਿੰਦਰ ਸਿੰਘ ਬਾਜਵਾ, ਰਾਜਵੰਤ ਸਿੰਘ, ਰਾਜਕੁਮਾਰ ਸੋਢੀ, ਰਵਿੰਦਰ ਕੁਮਾਰ ਦਾਦਰਾ, ਦਵਿੰਦਰ ਕੁਮਾਰ ਦਾਦਰਾ, ਰਜਵੰਤ ਕੌਰ, ਨਿਰਮਲ ਕੌਰ ਆਦਿ ਹਾਜਰ ਸਨ।

Leave a Reply

Your email address will not be published. Required fields are marked *

error: Content is protected !!