Latest

ਜ਼ਿਲੇ ਅੰਦਰ ਕਿਸੇ ਵੀ ਤਰਾਂ ਦੇ ਹਥਿਆਰ ਲੈ ਕੇ ਚੱਲਣ ‘ਤੇ ਪੂਰਨ ਪਾਬੰਦੀ *ਲਾਇਸੰਸੀ ਹਥਿਆਰ ਨਜ਼ਦੀਕੀ ਪੁਲਿਸ ਥਾਣਿਆਂ ਜਾਂ ਅਸਲਾ ਡੀਲਰਾਂ ਪਾਸ ਜਮਾਂ ਕਰਵਾਉਣ ਦੇ ਹੁਕਮ

ਫਗਵਾੜਾ 28 ਮਾਰਚ :
(ਸ਼ਰਨਜੀਤ ਸਿੰਘ ਸੋਨੀ)
ਲੋਕ ਸਭਾ ਚੋਣਾਂ ਦੇ ਸਨਮੁੱਖ ਜ਼ਿਲਾ ਕਪੂਰਥਲਾ ਦੀ ਹਦੂਦ ਅੰਦਰ ਅਮਨ ਤੇ ਕਾਨੂੰਨ ਵਿਵਸਥਾ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀ ਡੀ. ਪੀ. ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਕਪੂਰਥਲਾ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਹਥਿਆਰ, ਵਿਸਫੋਟਕ ਸਮੱਗਰੀ, ਕਿਰਪਾਨ, ਕਿਰਚਾਂ, ਭਾਲੇ, ਟੋਕੇ, ਚਾਕੂ ਆਦਿ, ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ ਮਿਤੀ 29-03-2019 ਤੋਂ 27-05-2019 ਤੱਕ ਕੈਰੀ ਕਰਨ ਦੀ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਅਤੇ ਜ਼ਿਲਾ ਕਪੂਰਥਲਾ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੰਸ ਧਾਰਕਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਆਪਣੇ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਸਲਾ ਡੀਲਰਾਂ ਪਾਸ ਜਮਾਂ ਕਰਵਾਉਣ।
ਇਨਾਂ ਹੁਕਮਾਂ ਅਨੁਸਾਰ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀਆਂ/ਕਾਰਖਾਨਿਆਂ/ਸ਼ਾਪਿੰਗ ਮਾਲ ਜਾਂ ਵਪਾਰਕ ਅਦਾਰਿਆਂ ਦੇ ਸਕਿਊਰਿਟੀ ਗਾਰਡਜ਼, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕਾਂ, ਜਵੈਲਰ ਸ਼ਾਪ ਮਾਲਕਾਂ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਲਾਇਫ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿਚ ਭਾਗ ਲੈ ਰਹੇ ਹੋਣ), ਜਿਨਾਂ ਨੂੰ ਜ਼ੈੱਡ ਪਲੱਸ ਸਕਿਊਰਿਟੀ ਮਿਲੀ ਹੋਵੇ ਜਾਂ ਜਿਨਾਂ ਨੂੰ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਜਮਾਂ ਕਰਵਾਉਣ ਤੋਂ ਛੋਟ ਦਿੱਤੀ ਹੋਵੇ, ਨੂੰ ਵੀ ਹਥਿਆਰ ਜਮਾਂ ਕਰਵਾਉਣ ਤੋਂ ਛੋਟ ਦਿੱਤੀ ਗਈ ਹੈ। ਇਹ ਹੁਕਮ 27 ਮਈ 2019 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *

error: Content is protected !!