Latest news

ਫ਼ਰੀਦਕੋਟ ‘ਚ ਖੁਦ ਨੂੰ ਅੱਗ ਲਗਾ ਕੇ ਇਕ ਪਰਿਵਾਰ ਦੇ ਚਾਰ ਜੀਆਂ ਨੇ ਕੀਤੀ ਆਤਮ ਹੱਤਿਆ

ਫ਼ਰੀਦਕੋਟ– ਪੰਜਾਬ ‘ਚ ਰੋਜਾਨਾ ਘਟਨਾਵਾਂ ਵੱਧ ਰਹੀਆਂ ਹਨ ਭਾਵੇਂ ਸੜਕ ਹਾਦਸਾ ਹੋਵੇ ਜਾਂ ਚੋਰੀ ਦੀ ਘਟਨਾ ਹੋਵੇ। ਅੱਜ ਤਾਜ਼ਾ ਮਾਮਲਾ ਫ਼ਰੀਦਕੋਟ ਤੋਂ ਵੇਖਣ ਨੂੰ ਮਿਲਿਆ ਹੈ। ਦੱਸ ਦੇਈਏ ਕਿ ਇਹ ਘਟਨਾ ਜ਼ਿਲ੍ਹੇ ਦੇ ਪਿੰਡ ਕਲੇਰ ਵਿਖੇ ਦੀ ਹੈ ਜਿੱਥੇ ਇਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਨੇ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰ ਲਈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਇਹ ਪਰਿਵਾਰ ਮੂਲ ਰੂਪ ਵਿਚ ਰਾਜਸਥਾਨ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

suicidesuicide

ਇਹ ਪਰਿਵਾਰ ਇੱਥੇ ਇੱਟਾਂ ਦੇ ਭੱਠੇ ‘ਤੇ ਕੰਮ ਕਰਦਾ ਸੀ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਪਰ ਅਜੇ ਤੱਕ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਪਾਇਆ ਹੈ।  ਮ੍ਰਿਤਕਾਂ ‘ਚ 2 ਔਰਤਾਂ ਅਤੇ 2 ਮਰਦ ਸ਼ਾਮਲ ਹਨ।

Leave a Reply

Your email address will not be published. Required fields are marked *

error: Content is protected !!