Latest news

2 ਕੁਇੰਟਲ ਭੁੱਕੀ ਸਮੇਤ ਪੁਲਿਸ ਨੇ ਤਿੰਨ ਵਿਅਕਤੀ ਕੀਤੇ ਕਾਬੂ

ਕੁਝ ਲੋਕ ਆਪਣੇ ਨਿੱਜੀ ਫਾਇਦੇ ਲਈ ਸੂਬੇ ਦੀ ਜਵਾਨੀ ਨੂੰ ਨਸ਼ੇ ਦੀ ਦਲਦਲ ਵਿਚ ਧੱਕ ਰਹੇ ਹਨ। ਨਸ਼ਿਆਂ ਨੂੰ ਠੱਲ ਪਾਉਣ ਲਈ ਪੁਲਿਸ ਪ੍ਰਸ਼ਾਸਨ ਨੇ ਮੁਹਿੰਮ ਚਲਾਈ ਹੋਈ ਹੈ। ਇਸ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੰਜਾਬ ਪੁਲਿਸ ਨੇ 2 ਕੁਇੰਟਲ 47 ਕਿਲੋ ਚੂਰਾ ਪੋਸਤ (ਭੁੱਕੀ) ਸਮੇਤ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆ ਐਸਪੀ ਇਨਵੈਸਟੀਗੇਸ਼ਨ ਪ੍ਰਭਜੋਤ ਵਿਰਕ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਰੂਪ ਵਿਚ ਜਾਣਕਾਰੀ ਮਿਲੀ ਸੀ ਕਿ ਕੁਝ ਲੋਕ ਪਿਛਲੇ ਲੰਮੇ ਸਮੇਂ ਤੋਂ ਜੰਮੂ-ਕਸ਼ਮੀਰ ਤੋਂ ਚੂਰਾ ਪੋਸਤ ਲਿਆ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਸਪਲਾਈ ਕਰਦੇ ਹਨ। ਪਠਾਨਕੋਟ ਦੇ ਥਾਣਾ ਨਗਲਪੁਰ ਦੀ ਪੁਲਿਸ ਨੇ ਨਾਕਾਬੰਦੀ ਕੀਤੀ ਸੀ।

ਇਸ ਦੌਰਾਨ ਪੁਲਿਸ ਨੇ ਇਕ ਟਰੱਕ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਟਰੱਕ ਵਿਚੋ 2 ਕੁਇੰਟਲ 47 ਕਿਲੋ ਭੁੱਕੀ ਸਮੇਤ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਤਿੰਨੇ ਦੋਸ਼ੀ ਜੰਮੂ-ਕਸ਼ਮੀਰ ਤੋਂ ਦਸੂਏ ਵਿਚ ਭੁੱਕੀ ਲੈ ਕੇ ਜਾ ਰਹੇ ਸਨ। ਪੁਲਿਸ ਨੇ ਨਗਲਭੁਰ ਨਾਕੇ ਦੌਰਾਨ ਗ੍ਰਿਫਤਾਰ ਕਰਕੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

Leave a Reply

Your email address will not be published. Required fields are marked *

error: Content is protected !!