Latest news

MLA ਫਗਵਾੜਾ ਬਲਵਿੰਦਰ ਸਿੰਘ ਧਾਲੀਵਾਲ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਫਗਵਾੜਾ ( ਸ਼ਰਨਜੀਤ ਸਿੰਘ ਸੋਨੀ )
ਫਗਵਾੜਾ ਦੇ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਕੋਰੋਨਾ ਰਿਪੋਰਟ ਪਾਜ਼ਿਿਟਵ ਆਈ ਹੈ। ਇਸ ਤੋਂ ਪਹਿਲਾ ਉਨ੍ਹਾਂ ਦੇ ਬੇਟੇ ਹਨੀ ਧਾਲੀਵਾਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ।ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਇਲਾਕੇ ਦੇ ਲੋਕਾਂ ਅਤੇ ਉਨ੍ਹਾਂ ਦੇ ਪਾਰਟੀ ਮੈਂਬਰਾਂ ਵਲੋਂ ਉਨ੍ਹਾਂ ਦੀ ਸਿਹਤਯਾਬੀ ਲਈ ਕਾਮਨਾ ਕੀਤੀ ਜਾ ਰਹੀ ਹੈ।ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਵਲੋਂ ਹਲਕਾ ਵਿਧਾਇਕ ਦੇ ਸੰਪਰਕ ‘ਚ ਆਉਣ ਵਾਲੇ ਲੋਕਾਂ ਦੇ ਸੈਂਪਲ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

error: Content is protected !!