ਹਰਿਆਣਾ ਸਰਕਾਰ ਦੇ 2500 ਦਿਨ ਪੂਰੇ ਹੋਣ ਦੇ ਸੰਬੰਧ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਸੈਕਟਰ 27 ਸਥਿਤ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਕਰਨਗੇ । ਕਰਨਾਲ ਵਿਖੇ ਹੋਏ ਕਿਸਾਨਾਂ ਤੇ ਲਾਠੀਚਾਰਜ ਕਾਰਨ ਕਿਸਾਨ ਜੱਥੇਬੰਦੀਆਂ ਨੇ ਬੀਜੇਪੀ ਦੇ ਸਾਰੇ ਪ੍ਰੋਗਰਾਮਾਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸ ਨੂੰ ਦੇਖਦੇ ਹੋਏ ਹੀ ਪੁਲਿਸ ਨੇ ਪ੍ਰੈਸ ਕਲੱਬ ਦੇ ਆਸ ਪਾਸ ਦਾ ਇਲਾਕਾ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਹੈ। ਕਿਸੇ ਵੀ ਤਰ੍ਹਾਂ ਦੇ ਵਿਰੋਧ ਨਾਲ ਨਜਿੱਠਣ ਲਈ ਪੁਲਿਸ ਨੇ ਤਿਆਰੀ ਕਰ ਲਈ ਹੈ। ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਜੁਟਣਾ ਸ਼ੁਰੂ ਹੋ ਗਿਆ ਹੈ।