ਫਗਵਾੜਾ ਨਿਊਜ਼

Latest news
Punjab ਵਿਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, Schools -colleges ਤੇ offices ਰਹਿਣਗੇ ਬੰਦ.... ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ...

ਪਾਰਟੀਆਂ ਜੇ ਸੱਚੀਉਂ ਕਿਸਾਨ ਸਮਰਥਕ ਹਨ ਤਾਂ ਹਾਲ ਦੀ ਘੜੀ ਚੋਣ ਪ੍ਰਚਾਰ ਬੰਦ ਕਰਨ: ਕਿਸਾਨ ਆਗੂ

ਬਰਨਾਲਾ: ਬੱਤੀ ਜਥੇਬੰਦੀਆਂ ‘ਤੇ ਆਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ‘ਤੇ ਲਾਇਆ ਧਰਨਾ ਅੱਜ 339 ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ।

ਅੱਜ ਮੋਗੇ ਵਿਖੇ ਪੁਲਿਸ ਤੇ ਅਕਾਲੀ ਦਲ ਦੇ ਸਮਰਥਕਾਂ ਵੱਲੋਂ ਰਲ ਕੇ ਕਿਸਾਨਾਂ ਉਪਰ ਕੀਤੇ ਵਹਿਸ਼ੀ ਲਾਠੀਚਾਰਜ ਦਾ ਮੁੱਦਾ ਭਾਰੂ ਰਿਹਾ। ਬੁਲਾਰਿਆਂ ਨੇ ਕਿਹਾ ਕਿ ਇਹ ਭਰਾ-ਲੜਾਊ ਵਰਤਾਰਾ ਪੰਜਾਬ ਦੇ ਭਵਿੱਖ ਲਈ ਬਹੁਤ ਖਤਰਨਾਕ ਅਰਥ-ਸੰਭਾਵਨਾਵਾਂ ਸਮੋਈ ਬੈਠਾ ਹੈ। ਇੱਕ ਪਾਸੇ ਸਿਆਸੀ ਪਾਰਟੀਆਂ ਕਿਸਾਨ ਅੰਦੋਲਨ ਦਾ ਸਮਰਥਕ ਹੋਣ ਦਾ ਖੇਖਣ ਕਰਦੀਆਂ ਹਨ ਅਤੇ ਦੂਸਰੇ ਪਾਸੇ ਚੋਣ ਰੈਲੀਆਂ ਕਰ ਕੇ ਕਿਸਾਨਾਂ ਵਿੱਚ ਪਾਟਕ ਪਾਉਂਦੀਆਂ ਹਨ। ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਸਿਆਸੀ ਪਾਰਟੀਆਂ ਨੇ ਚੋਣਾਂ ਤੋਂ ਛੇ ਮਹੀਨੇ ਪਹਿਲਾਂ ਇੰਨੀ ਤਿੱਖੀ ਸਰਗਰਮੀ ਸ਼ੁਰੂ ਕਰ ਰੱਖੀ ਹੈ। ਅਸਲ ਵਿੱਚ ਕੋਈ ਵੀ ਸਿਆਸੀ ਪਾਰਟੀ ਸੱਚੇ ਦਿਲੋਂ ਕਿਸਾਨ ਅੰਦੋਲਨ ਦੀ ਸਮਰਥਕ ਨਹੀਂ। ਸਾਰੀਆਂ ਹੀ ਪਾਰਟੀਆਂ ਕਾਰਪੋਰੇਟੀ ਵਿਕਾਸ ਮਾਡਲ ਦੀਆਂ ਪੈਰੋਕਾਰ ਹਨ। ਜੇਕਰ ਇਹ ਸੱਚੀਉਂ ਹੀ ਕਿਸਾਨ ਅੰਦੋਲਨ ਦੀ ਹਮਾਇਤ ਕਰਦੀਆਂ ਹਨ ਤਾਂ ਆਪਣਾ ਚੋਣ ਪਰਚਾਰ ਚੋਣਾਂ ਦਾ ਐਲਾਨ ਹੋ ਜਾਣ ਤੱਕ ਬੰਦ ਕਰ ਦੇਣ।

ਪਿਛਲੇ ਦਿਨੀਂ ਰਿਲਾਇੰਸ ਮਾਲ ਮੂਹਰੇ ਧਰਨੇ ਦੇ ਰਹੇ ਕਿਸਾਨ ਆਗੂ ਮੇਜਰ ਸਿੰਘ ਸੰਘੇੜਾ ਉਪਰ ਜਾਨਲੇਵਾ ਹਮਲਾ  ਕੀਤਾ ਗਿਆ। ਅਜੇ ਤੱਕ ਪੁਲਿਸ ਨੇ ਨਾ ਤਾਂ ਹਮਲਾਵਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ  ਨਾ ਹੀ ਦੋਸ਼ੀਆਂ ਵਿਰੁੱਧ ਬਣਦੀਆਂ ਧਾਰਾਵਾਂ ਲਾਈਆਂ ਹਨ। ਅੱਜ  ਬਰਨਾਲਾ ਪੁਲਿਸ ਦੇ ਇਸ ਟਾਲਮਟੋਲ ਵਤੀਰੇ  ਵਿਰੁੱਧ ਅਤੇ ਮੋਗਾ  ਵਿਖੇ ਹੋਏ ਲਾਠੀਚਾਰਜ ਦੇ ਵਿਰੋਧ ‘ਚ ਸੰਕੇਤਕ ਤੌਰ ‘ਤੇ  ਇੱਕ ਘੰਟੇ ਲਈ ਬਰਨਾਲਾ ਦੇ ਨਹਿਰੂ ਚੌਕ ਵਿੱਚ ਧਰਨਾ  ਲਾ ਕੇ ਬਾਜਾਰ ਜਾਮ ਕੀਤਾ ਗਿਆ।

ਭਲਕੇ ਮੁਜ਼ੱਫਰਨਗਰ ਵਿਖੇ ਇਤਿਹਾਸਕ ਕਿਸਾਨ ਪੰਚਾਇਤ ਹੋਣ ਜਾ ਰਹੀ ਹੈ ਜਿਸ ਵਿੱਚ ਸ਼ਮੂਲੀਅਤ ਲਈ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਰੈਲੀ ਵਿੱਚ ਜਾਣ ਦੇ ਚਾਹਵਾਨਾਂ ਲਈ ਪ੍ਰਬੰਧਕ ਵੇਰਵੇ,ਰੂਟ,ਉਪਲੱਬਧ ਸਹੂਲਤਾਂ  ਅਤੇ ਹੋਰ ਸਬੰਧਤ ਜਾਣਕਾਰੀ ਸਾਂਝੀ ਕੀਤੀ।

ਅੱਜ ਧਰਨੇ ਨੂੰ ਕਰਨੈਲ ਸਿੰਘ ਗਾਂਧੀ, ਬਾਬੂ ਸਿੰਘ ਖੁੱਡੀ ਕਲਾਂ, ਗੁਰਦਰਸ਼ਨ ਸਿੰਘ ਦਿਉਲ, ਜਸਪਾਲ ਕੌਰ ਕਰਮਗੜ੍ਹ, ਚਰਨਜੀਤ ਕੌਰ, ਗੁਰਬਚਨ ਸਿੰਘ ਛੀਨੀਵਾਲ, ਉਜਾਗਰ ਸਿੰਘ ਬੀਹਲਾ, ਬਲਵੰਤ ਸਿੰਘ ਠੀਕਰੀਵਾਲਾ, ਬਲਜੀਤ ਸਿੰਘ ਚੌਹਾਨਕੇ, ਜਸਵੰਤ ਕੌਰ ਬਰਨਾਲਾ, ਗੁਰਨਾਮ ਸਿੰਘ ਠੀਕਰੀਵਾਲਾ ਤੇ ਪ੍ਰਮਿੰਦਰ ਹੰਢਿਆਇਆ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਹਰਿਆਣਾ ਵਿਚ 2500 ਅਤੇ ਮੋਗਾ ਵਿੱਚ 200 ਕਿਸਾਨਾਂ ਵਿਰੁੱਧ ਪੁਲਿਸ ਕੇਸ ਦਰਜ ਕੀਤੇ ਗਏ ਹਨ। ਆਗੂਆਂ ਨੇ  ਮੰਗ ਕੀਤੀ ਕਿ ਇਹ ਕੇਸ ਤੁਰੰਤ ਰੱਦ ਕੀਤੇ ਜਾਣ ਅਤੇ ਦੋਸ਼ੀ ਪੁਲਿਸ ਤੇ ਸਿਵਲ ਅਧਿਕਾਰੀਆ ਵਿਰੁੱਧ ਢੁੱਕਵੀਂ ਕਾਰਵਾਈ ਕੀਤੀ ਜਾਵੇ। ਜੇਕਰ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ 7 ਤਰੀਕ ਨੂੰ ਕਰਨਾਲ ਸਿਵਲ ਸਕੱਤਰੇਤ ਦਾ ਘਿਰਾਉ ਕੀਤਾ ਜਾਵੇਗਾ। ਮੋਗਾ ਵਿਚ ਦਰਜ ਕੇਸਾਂ ਬਾਰੇ ਵੱਖਰਾ ਪ੍ਰੋਗਰਾਮ ਉਲੀਕਿਆ ਜਾਵੇਗਾ।

ਉਧਰ ਰਿਲਾਇੰਸ ਮਾਲ ਬਰਨਾਲਾ ਮੂਹਰੇ ਲੱਗਿਆ ਧਰਨਾ ਵੀ  339ਵੇਂ ਦਿਨ ਵੀ ਪੂਰੇ ਜੋਸ਼ੋ ਖਰੋਸ਼ ਜਾਰੀ ਰਿਹਾ।ਅੱਜ ਧਰਨੇ ਨੂੰ ਮੇਜਰ ਸਿੰਘ, ਦਲੀਪ ਸਿੰਘ, ਭਜਨਸਿੰਘ,ਬਲਜਿੰਦਰ ਸਿੰਘ, ਵਿੱਕੀ, ਜਗਦੇਵ ਸਿੰਘ,ਰਾਜ ਸਿੰਘ ਬਰਨਾਲਾ ਤੇ ਕਰਮਜੀਤ ਸਿੰਘ ਨੇ ਸੰਬੋਧਨ ਕੀਤਾ।  ਪ੍ਰੀਤ ਕੌਰ ਧੂਰੀ ਨੇ ਕਿਸਾਨੀ ਅੰਦੋਲਨ ਦੇ ਪ੍ਰਸੰਗ ਵਿੱਚ ਇਨਕਲਾਬੀ ਗੀਤ ਪੇਸ਼ ਕੀਤੇ।

Scroll to Top