ਫਗਵਾੜਾ – ਯੂਥ ਕਾਂਗਰਸ ਫਗਵਾੜਾ ਦੇ ਪ੍ਰਧਾਨ ਕਰਮਦੀਪ ਸਿੰਘ ਦੀ ਅਗਵਾਈ ਵਿੱਚ ਵਾਰਡ ਨੰਬਰ 24 ਵਿੱਚ ਵੈਕਸੀਨ ਕੈਂਪ ਲਗਾਇਆ ਗਿਆ।ਇਸ ਮੌਕੇ ਗੱਲਬਾਤ ਕਰਦਿਆਂ ਕਰਮਦੀਪ ਸਿੰਘ ਕੰਮਾ ਨੇ ਦੱਸਿਆ ਕਿ ਕੈਂਪ ਵਿੱਚ ਤਕਰੀਬਨ 150 ਲੋਕਾਂ ਦਾ ਟੀਕਾਕਰਨ ਕੀਤਾ ਗਿਆ।ਅੱਗੇ ਗੱਲਬਾਤ ਉਨ੍ਹਾਂ ਨੇ ਸ਼ਹਿਰ ਵਾਸੀਆ ਨੂੰ ਅਪੀਲ ਕੀਤੀ ਕਿ ਹਰ ਕਿਸੇ ਨੂੰ ਇਸ ਬਿਮਾਰੀ ਤੋਂ ਬਚਣ ਲਈ ਟੀਕਾ ਲਗਵਾਉਣਾ ਚਾਹੀਦਾ ਹੈ।