ਪੰਜਾਬ ਵਿਚ ਮੁੱਖ ਮੰਤਰੀ ਬਦਲਣ ਬਾਰੇ ਕਿਆਸਾਂ ਦਾ ਦੌਰ ਜਾਰੀ ਹੈ। ਸ਼ਾਮ 5 ਵਜੇ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਹੋ ਰਹੀ ਹੈ। ਚਰਚਾ ਹੈ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ਇਸ ਦੌਰਾਨ ਨਵੇਂ ਮੁੱਖ ਮੰਤਰੀ ਬਾਰੇ ਵੀ ਚਰਚਾ ਦਾ ਦੌਰ ਸ਼ੁਰੂ ਹੋਇਆ ਹੈ।
ਸੂਤਰਾਂ ਮੁਤਾਬਕ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਤੇ ਪ੍ਰਤਾਪ ਬਾਜਵਾ ਦਾ ਨਾਮ ਸਭ ਤੋਂ ਉਪਰ ਦੱਸਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਇਨ੍ਹਾਂ ਆਗੂਆਂ ਵਿਚੋਂ ਕਿਸੇ ਇਕ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਜਾ ਸਕਦਾ ਹੈ।
ਪੰਜਾਬ ਦਾ ਨਵਾਂ ਮੁੱਖ ਮੰਤਰੀ ਕੌਣ ?