ਫਗਵਾੜਾ ਨਿਊਜ਼

Latest news
ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ....

ਮੇਰਾ ਅਪਮਾਨ ਕੀਤਾ ਗਿਆ, ਹਾਈਕਮਾਂਡ ਨੂੰ ਜੋ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ : ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਇਸ ਤੋਂ ਬਾਅਦ ਕੈਪਟਨ ਨੇ ਪ੍ਰੈਸ ਕਾਨਫਰੰਸ ਕੀਤੀ ਤੇ ਕਿਹਾ ਹੈ ਉਸ ਦਾ ਵਾਰ-ਵਾਰ ਅਪਮਾਨ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਮੇਰਾ ਅਪਮਾਨ ਕੀਤਾ ਗਿਆ, ਹਾਈਕਮਾਂਡ ਨੂੰ ਜੋ ਪਸੰਦ ਹੈ, ਉਸ ਨੂੰ ਮੁੱਖ ਮੰਤਰੀ ਬਣਾ ਲੈਣ। ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਨਾਲ ਮੀਟਿੰਗ ਤੋਂ ਬਾਅਦ ਅਗਲੀ ਰਣਨੀਤੀ ਦੱਸਣਗੇ।

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਮਰਿੰਦਰ ਸਿੰਘ ਨੇ ਰਾਜਪਾਲ ਨੂੰ ਮਿਲ ਕੇ ਆਪਣਾ ਅਸਤੀਫਾ ਸੌਂਪ ਦਿੱਤਾ ਹੈ।

ਇਸ ਤੋਂ ਪਹਿਲਾਂ ਸ੍ਰੀ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਗੱਲ ਕੀਤੀ ਅਤੇ ਵਾਰ -ਵਾਰ “ਅਪਮਾਨ” ਕਰਨ ‘ਤੇ ਨਾਰਾਜ਼ਗੀ ਅਤੇ ਨਾਖੁਸ਼ੀ ਜ਼ਾਹਰ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਆਪਣੇ ਸਮਰਥਕ ਵਿਧਾਇਕਾਂ ਨਾਲ ਮੀਟਿੰਗ ਵਿੱਚ ਅਸਤੀਫਾ ਦੇਣ ਬਾਰੇ ਫੈਸਲਾ ਲਿਆ ਸੀ।

ਹਾਈ ਕਮਾਨ ਵੱਲੋਂ ਕੈਪਟਨ ਉਤੇ ਅਸਤੀਫੇ ਲ਼ਈ ਦਬਾਅ ਬਣਾਇਆ ਸੀ। ਕੈਪਟਨ ਨੇ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਹੀ ਆਪਣਾ ਅਸਤੀਫਾ ਦੇਣ ਦਾ ਫੈਸਲਾ ਕੀਤਾ। ਕੈਪਟਨ ਨੂੰ ਹਾਈਕਮਾਨ ਨੇ ਸਨਮਾਨਜਨਕ ਤਰੀਕੇ ਨਾਲ ਅਹੁਦਾ ਛੱਡਣ ਦਾ ਮੌਕਾ ਦਿੱਤਾ ਸੀ। ਇਸੇ ਲਈ ਮੀਟਿੰਗ ਸ਼ਾਮ ਨੂੰ ਰੱਖੀ ਗਈ ਸੀ।

Scroll to Top