ਫਗਵਾੜਾ ਨਿਊਜ਼

Latest news
ਹੁਣ ਲੱਗ ਰਿਹਾ ਡਰ, ਜਦੋ ਹਲਾਤ ਸਹੀ ਹੋਏ ਫੇਰ ਆਵਾਂਗੇ, Punjab ਤੋਂ UP-Bihar ਦੇ ਲੋਕਾਂ ਦਾ ਪਲਾਇਨ.. Punjab ਦੇ ਇਸ ਜ਼ਿਲ੍ਹੇ 'ਚ ਬਲੈਕ ਆਉਟ, ਡਿਪਟੀ ਕਮਿਸ਼ਨਰ ਵੱਲੋਂ ਹੁਮਕ ਜਾਰੀ.... ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ..

ਭਲਕੇ ਪੰਜਾਬ ਆਉਣਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਕਰਨਗੇ ਵੱਡੇ ਐਲਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 29 ਸਤੰਬਰ ਨੂੰ 2 ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ। ਇਸ ਬਾਰੇ ਜਾਣਕਾਰੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਭਗਵੰਤ ਮਾਨ ਨੇ ਟਵੀਟ ਕਰ ਕੇ ਲਿਖਿਆ ਹੈ ਕਿ ਕੇਜਰੀਵਾਲ 29 ਸਤੰਬਰ ਨੂੰ ਲੁਧਿਆਣਾ ਆਉਣਗੇ ਅਤੇ ਕਾਰੋਬਾਰੀਆਂ ਅਤੇ ਵਪਾਰੀਆਂ ਨਾਲ ਖੁੱਲ੍ਹ ਕੇ ਵਿਚਾਰ-ਚਰਚਾ ਕਰਨਗੇ।

Photo

ਇਸ ਤੋਂ ਬਾਅਦ 30 ਸਤੰਬਰ ਨੂੰ ਪੰਜਾਬ ਦੇ ਵਿਕਾਸ ਸਬੰਧੀ ਅਗਲੀ ਗਾਰੰਟੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਜਰੀਵਾਲ ਨੇ 26 ਸਤੰਬਰ ਨੂੰ ਪੰਜਾਬ ਆਉਣਾ ਸੀ ਪਰ ਪੰਜਾਬ ਦੇ ਬਦਲੇ ਸਿਆਸੀ ਮਾਹੌਲ ਕਾਰਨ ਉਨ੍ਹਾਂ ਨੇ ਆਪਣਾ ਦੌਰਾ ਕੁੱਝ ਦਿਨਾਂ ਲਈ ਟਾਲ ਦਿੱਤਾ ਸੀ। ਇਸ ਤੋਂ ਪਹਿਲਾਂ ਆਪਣੇ ਪੰਜਾਬ ਦੌਰੇ ਦੌਰਾਨ ਕੇਜਰੀਵਾਲ ਪੰਜਾਬ ਭਰ ਦੇ ਲੋਕਾਂ ਨੂੰ ਬਿਜਲੀ ਦੇ ਮਾਮਲੇ ‘ਚ ਗਾਰੰਟੀ ਦੇ ਚੁੱਕੇ ਹਨ। ਹੁਣ ਇਸ ਵਾਰ ਉਨ੍ਹਾਂ ਵੱਲੋਂ ਅਗਲੀ ਗਾਰੰਟੀ ਦਾ ਐਲਾਨ ਕੀਤਾ ਜਾਵੇਗਾ।

Scroll to Top