ਫਗਵਾੜਾ ਨਿਊਜ਼

Latest news
ਹੁਣ ਲੱਗ ਰਿਹਾ ਡਰ, ਜਦੋ ਹਲਾਤ ਸਹੀ ਹੋਏ ਫੇਰ ਆਵਾਂਗੇ, Punjab ਤੋਂ UP-Bihar ਦੇ ਲੋਕਾਂ ਦਾ ਪਲਾਇਨ.. Punjab ਦੇ ਇਸ ਜ਼ਿਲ੍ਹੇ 'ਚ ਬਲੈਕ ਆਉਟ, ਡਿਪਟੀ ਕਮਿਸ਼ਨਰ ਵੱਲੋਂ ਹੁਮਕ ਜਾਰੀ.... ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ..

ਕਪੂਰਥਲਾ ਪੁਲਿਸ ਨੇ ਕਪੂਰ ਪੈਟਰੋਲ ਪੰਪ ਲੁੱਟ ਦਾ ਮਾਮਲਾ ਸੁਲਝਾਇਆ,ਚੋਰੀ ਹੋਏ ਮੋਬਾਈਲ ਫ਼ੋਨ, ਬਾਈਕ ਅਤੇ ਇੱਕ ਦੇਸੀ, ਪਿਸਤੌਲ, ਜਿੰਦਾ ਕਾਰਤੂਸ ਬਰਾਮਦ ਅਤੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ,ਸੀਆਈਏ ਸਟਾਫ ਫਗਵਾੜਾ ਨੇ ਇੱਕ ਹੋਰ ਗੈਂਗ ਦਾ ਕੀਤਾ ਪਰਦਾਫਾਸ਼, ਅਤੇ ਜਾਲ਼ੀ ਹਥਿਆਰ ਕੀਤੇ ਜ਼ਬਤ।

 ਕਪੂਰਥਲਾ09 ਨਵੰਬਰ-

ਕਪੂਰਥਲਾ ਪੁਲਿਸ ਵੱਲੋਂ ਲਗਾਤਾਰ ਕੀਤੀ ਜਾ ਰਹੀ ਤਫਤੀਸ਼ ਸਦਕਾ ਕਪੂਰ ਪੈਟਰੋਲ ਪੰਪ ਫਗਵਾੜਾ ਵਿਖੇ ਲੁੱਟ ਦੀ ਵਾਰਦਾਤ ਦਾ ਪਰਦਾਫਾਸ਼ ਕੀਤਾ ਗਿਆ ਅਤੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਸ਼ਿਵਮ ਉਰਫ਼ ਕਾਕਾ ਵਾਸੀ ਡੱਡਲ ਮੁਹੱਲਾ ਫਗਵਾੜਾਜੁਗੇਸ਼ ਕਾਲੜਾ ਵਾਸੀ ਖਲਵਾੜਾ ਗੇਟ ਅਤੇ ਅੰਸ਼ੂ ਸਰਮਾ ਵਾਸੀ ਪਿੰਡ ਦੁਸਾਂਝ ਕਲਾਂ ਵਜੋਂ ਹੋਈ ਹੈ।

ਹੋਰ ਜਾਣਕਾਰੀ ਦਿੰਦਿਆਂ

ਸੀਨੀਅਰ ਕਪਤਾਨ ਪੁਲੀਸ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਫਗਵਾੜਾ ਦੇ ਐਸਪੀ ਸਰਬਜੀਤ ਸਿੰਘ ਬਾਹੀਆ ਦੀ ਅਗਵਾਈ ਹੇਠ ਫਗਵਾੜਾ ਸੀਆਈਏ ਸਟਾਫ ਫਗਵਾੜਾ ਦੇ ਇੰਚਾਰਜ ਸਿਕੰਦਰ ਸਿੰਘ ਵਿਰਕ ਨੇ ਵੱਖ-ਵੱਖ ਟੀਮਾਂ ਬਣਾ ਕੇ ਟੈਕਨੀਕਲ ਸੈੱਲ ਕਪੂਰਥਲਾ ਦੇ ਨਾਲ ਇਲਾਕੇ ਵਿੱਚ ਦੁਸਾਂਝਨ ਪੁਲੀ ਅਰਬਨ ਅਸਟੇਟ ਨੇੜੇ ਨਾਕਾ ਲਾਇਆ ਹੋਇਆ ਸੀ।

ਉਨ੍ਹਾਂ ਦੱਸਿਆ ਕਿ ਚੈਕਿੰਗ ਪੁਆਇੰਟ ਤੇ ਇਕ ਮੋਟਰਸਾਈਕਲ ਨੰਬਰ (ਪੀ.ਬੀ.-36-ਜੇ-2073) ਜਿਸ ਨੂੰ ਸਿਵਮ ਆਪਣੇ ਸਾਥੀਆਂ  ਜੁਗੇਸ਼ ਅਤੇ ਅੰਸ਼ੂ ਸਮੇਤ ਚਲਾ ਰਿਹਾ ਸੀ।  ਪੁਲਸ ਨੇ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈਜਿਸ ਤੇ ਉਨ੍ਹਾਂ ਦੇ ਕਬਜ਼ੇ ਚੋਂ ਇਕ ਪਿਸਤੌਲ 315 ਬੋਰ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਹੋਏ।

 ਐਸ.ਐਸ.ਪੀ ਨੇ ਦੱਸਿਆ ਕਿ ਉਨ੍ਹਾਂ ਨੇ ਭਾਰਤੀ ਪੈਟਰੋਲ ਪੰਪਫਗਵਾੜਾ ਵਿਖੇ ਇੱਕ ਕਰਮਚਾਰੀ ਤੋਂ 30,000 ਰੁਪਏ ਖੋਹ ਲਏ ਸੀ। ਉਨ੍ਹਾਂ ਦੱਸਿਆ ਕਿ ਚਾਚੋਕੀ ਵਾਸੀ ਸੁਰਜੀਤ ਲਾਲ ਦੇ ਬਿਆਨਾਂ ਤੇ ਥਾਣਾ ਸਿਟੀ ਫਗਵਾੜਾ ਵਿਖੇ ਧਾਰਾ 379-ਬੀ ਆਈ.ਪੀ.ਸੀ. 25,27,49-59 ਏ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

 ਐਸ.ਐਸ.ਪੀ ਨੇ ਦੱਸਿਆ ਕਿ ਡੂੰਘਾਈ ਨਾਲ ਕੀਤੀ ਜਾ ਰਹੀ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਉਕਤ ਮੁਲਜ਼ਮਾਂ ਨੇ ਐਨ.ਆਰ.ਆਈ ਕਲੋਨੀ ਫਗਵਾੜਾ ਵਾਸੀ ਸੰਦੀਪ ਕੁਮਾਰ ਕੋਲੋਂ ਦੇਸੀ ਪਿਸਤੌਲ 315 ਬੋਰ ਅਤੇ ਦੋ ਕਾਰਤੂਸ ਖਰੀਦੇ ਸਨ।

ਇਨ੍ਹਾਂ ਤਿੰਨਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਲੁੱਟੀ ਹੋਈ ਰਕਮ ਦੀ ਬਰਾਬਰ ਵੰਡ ਕਰਕੇ ਦੀਵਾਲੀ ਦੇ ਤਿਉਹਾਰ ਤੇ ਖਰਚ ਕੀਤੀ।

 ਐਸਐਸਪੀ ਨੇ ਕਿਹਾ ਕਿ ਪੁਲੀਸ ਟੀਮ ਉਨ੍ਹਾਂ ਨੂੰ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰੇਗੀ ਅਤੇ ਹੋਰ ਪੁੱਛਗਿੱਛ ਲਈ ਉਨ੍ਹਾਂ ਦਾ ਪੁਲੀਸ ਰਿਮਾਂਡ ਲਿਆ ਜਾਵੇਗਾ।

Scroll to Top