ਚੰਡੀਗੜ੍ਹ : ਕਾਂਗਰਸ ਹਾਈਕਮਾਨ ਦੁਆਰਾ ਸੂਬੇ ਵਿਚ ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਦੀ ਨਿਯੁਕਤੀ ਕੀਤੀ ਗਈ ਹੈ। ਬਲਬੀਰ ਰਾਣੀ ਸੋਢੀ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਹੈ। ਇਹ ਜ਼ਿੰਮੇਵਾਰੀ ਕਾਂਗਰਸ ਹਾਈਕਮਾਨ ਦੁਆਰਾ ਉਨ੍ਹਾਂ ਨੂੰ ਸੌਂਪੀ ਗਈ ਹੈ। ਇਸ ਦੀ ਜਾਣਕਾਰੀ ਕਾਂਗਰਸ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿਚ ਕੁਝ ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ, ਜਿਸ ਨੂੰ ਲੈ ਕੇ ਕਾਂਗਰਸ ਹਾਈਕਮਾਨ ਦੁਆਰਾ ਸੂਬੇ ਵਿਚ ਕਈ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ।