ਪੰਜਾਬ ਚੋਣਾਂ ਨੇੜੇ ਆਉਂਦਿਆਂ ਹੀ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਕੈਬਨਿਟ ਨੇ ਵੱਡਾ ਫੈਸਲਾ ਲਿਆ ਹੈ। ਜਨਰਲ ਵਰਗ ਦੇ ਗਰੀਬ ਵਿਦਿਆਰਥੀਆਂ ਲਈ ਮੁੱਖ ਮੰਤਰੀ ਵਜ਼ੀਫਾ ਯੋਜਨਾ ਸ਼ੁਰੂ ਕੀਤੀ ਗਈ ਹੈ। ਜਿਸ ਵਿੱਚ ਅੰਡਰ ਗਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਲਾਭ ਮਿਲੇਗਾ।
ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਸਕੀਮ ਸਿਰਫ਼ ਸਰਕਾਰੀ ਕਾਲਜਾਂ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ‘ਤੇ ਹੀ ਲਾਗੂ ਹੋਵੇਗੀ। ਵਜ਼ੀਫੇ ਦੀ ਰਕਮ ਇਕਸਾਰ ਹੋਵੇਗੀ ਅਤੇ ਯੂਨੀਵਰਸਿਟੀ ਦੁਆਰਾ ਵਸੂਲੀ ਜਾਣ ਵਾਲੀ ਫੀਸ ਦੇ ਅਨੁਪਾਤ ਵਿੱਚ ਦਿੱਤੀ ਜਾਵੇਗੀ।

ਜੇਕਰ ਵਿਦਿਆਰਥੀ 60 ਤੋਂ 70 ਫੀਸਦੀ ਅੰਕ ਪ੍ਰਾਪਤ ਕਰੇਗਾ ਤਾਂ ਉਨ੍ਹਾਂ ਨੂੰ ਫੀਸਾਂ ਵਿੱਚ 70 ਫੀਸਦੀ ਛੋਟ ਦਿੱਤੀ ਜਾਵੇਗੀ। 70 ਤੋਂ 80% ਅੰਕਾਂ ਵਾਲੇ ਨੂੰ 80%, 80 ਤੋਂ 90% ਅੰਕਾਂ ਵਾਲੇ ਨੂੰ 90% ਅਤੇ 90 ਤੋਂ 100% ਅੰਕਾਂ ਵਾਲੇ ਨੂੰ 100% ਰਿਆਇਤ ਦਿੱਤੀ ਜਾਵੇਗੀ। ਵਜ਼ੀਫ਼ਾ ਇਸ ਸ਼ਰਤ ‘ਤੇ ਦਿੱਤਾ ਜਾਵੇਗਾ ਕਿ ਉਹ ਕਿਤੇ ਹੋਰ ਤੋਂ ਵਜ਼ੀਫ਼ਾ ਨਹੀਂ ਲੈ ਰਿਹਾ ਹੈ। ਵਿਦਿਆਰਥੀਆਂ ਲਈ ਸਾਰੇ ਵਿਸ਼ਿਆਂ ਵਿੱਚ ਪਾਸ ਹੋਣਾ ਵੀ ਲਾਜ਼ਮੀ ਹੈ।