ਫਗਵਾੜਾ ਨਿਊਜ਼

Latest news
Punjab ਵਿਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, Schools -colleges ਤੇ offices ਰਹਿਣਗੇ ਬੰਦ.... ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ...

ਗੁਰੂਘਰ ’ਚ ਨੰਗੇ ਸਿਰ ਫੋਟੋਸ਼ੂਟ ਕਰਵਾਉਣ ਵਾਲੀ ਪਾਕਿਸਤਾਨੀ ਮਾਡਲ ਖ਼ਿਲਾਫ਼ ਹੋਵੇਗੀ ਕਾਰਵਾਈ

ਪਕਿਸਤਾਨ ਦੇ ਕਰਤਾਰਪੁਰ ‘ਚ ਸਥਿੱਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ‘ਚ ਔਰਤਾਂ ਦੇ ਕੱਪੜਿਆਂ ਦੇ ਇਸ਼ਤਿਹਾਰ ‘ਚ ‘ਨੰਗੇ ਸਿਰ’ ਫੋਟੋਆਂ (ਤਸਵੀਰਾਂ ) ਖਿੱਚਵਾਉਣ ਵਾਲੀ ਪਾਕਿਸਤਾਨੀ ਮਾਡਲ ਮੁਸ਼ਕਿਲਾਂ ‘ਚ ਘਿਰਦੀ ਨਜ਼ਰ ਆ ਰਹੀ ਹੈ।

action will be taken against pakistani model
action will be taken against pakistani model

ਦਰਅਸਲ ਮਾਡਲ ਵੱਲੋਂ ਗੁਰਦੁਆਰੇ ਦੇ ਕੈਂਪਸ ਵਿੱਚ ਨੰਗੇ ਸਿਰ ਮਾਡਲਿੰਗ ਅਤੇ ਫੋਟੋਗਰਾਫੀ ਕਰਨ ਦੇ ਮਾਮਲੇ ‘ਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ, ਅਤੇ ਮਾਡਲ ਅਤੇ ਸਬੰਧਿਤ ਕੰਪਨੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਪੀਐੱਸਜੀਪੀਸੀ ਦੇ ਪ੍ਰਧਾਨ ਆਮਿਰ ਸਿੰਘ ਨੇ ਕਿਹਾ ਕਿ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਅਹਿਮਦ ਖਾਨ ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਲਹਿੰਦੇ ਪੰਜਾਬ ਦੀ ਪੁਲਿਸ ਦੇ ਆਈਜੀ ਨੇ ਕਾਰਵਾਈ ਆਰੰਭ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ ਇਸ ਲਈ ਇਹ ਕਾਰਵਾਈ ਕੀਤੀ ਜਾ ਰਹੀ ਹੈ। ਇੰਨ੍ਹਾਂ ਹੀ ਨਹੀਂ ਸ਼ਰਧਾਲੂਆਂ ਨੂੰ ਗੁਰਦੁਆਰੇ ਦੀ ਰਹਿਤ-ਮਰਿਆਦਾ ਸਬੰਧੀ ਜਾਣਕਾਰੀ ਦੇਣ ਲਈ ਗੁਰਦੁਆਰਾ ਸਾਹਿਬ ਦੇ ਬਾਹਰ ਬੋਰਡ ਲਗਾਏ ਜਾਣਗੇ ਜਿਨ੍ਹਾਂ ‘ਚ ਰਹਿਤ-ਮਰਿਆਦਾ ਸਬੰਧੀ ਜਾਣਕਾਰੀ ਲਿਖੀ ਜਾਵੇਗੀ ਤਾਂ ਕਿ ਕੋਈ ਵੀ ਅਜੇਹੀ ਗਲਤੀ ਨਾ ਕਰੇ। ਬੀਤੇ ਦਿਨ ਇਹ ਮਾਮਲਾ ਓਦੋਂ ਸਾਹਮਣੇ ਆਇਆ ਸੀ ਜਦੋਂ ਮਾਡਲ ਵੱਲੋਂ ਸੋਸ਼ਲ ਮੀਡੀਆ ’ਤੇ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਸੀ। ਇਸ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਵੀ ਇਸ ਮਾਮਲੇ ‘ਚ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਹਾਲਾਂਕਿ ਇਸ ਤੋਂ ਬਾਅਦ ਕੰਪਨੀ ਅਤੇ ਮਾਡਲ ਨੇ ਸੋਸ਼ਲ ਮੀਡੀਆ ’ਤੇ ਮੁਆਫ਼ੀ ਵੀ ਮੰਗੀ ਸੀ।

Scroll to Top