ਫਗਵਾੜਾ ਨਿਊਜ਼

Latest news
ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ....

ਪੰਜਾਬ ਇੰਚਾਰਜ ਮੀਨਾਕਸ਼ੀ ਲੇਖੀ ਨੂੰ ਮਿਲੇ ਸਾਬਕਾ ਮੇਅਰ ਅਰੁਣ ਖੋਸਲਾ ਵਿਧਾਨਸਭਾ ਚੋਣਾਂ ‘ਚ ਮੋਦੀ ਸਰਕਾਰ ਦੀਆਂ ਰਾਸ਼ਟਰਵਾਦੀ ਨੀਤੀਆਂ ਤੇ ਲੋਕ ਭਲਾਈ ਯੋਜਨਾਵਾਂ ਨੂੰ ਜਨਤਾ ਮੁਹਰੇ ਰੱਖੇਗੀ ਭਾਜਪਾ * ਕਾਂਗਰਸ ਦੀਆਂ ਗੁਮਰਾਹ ਕਰਨ ਵਾਲੀਆਂ ਨੀਤੀਆਂ ਤੋਂ ਕੀਤਾ ਜਾਵੇਗਾ ਸੁਚੇਤ

ਫਗਵਾੜਾ
ਸੀਨੀਅਰ ਭਾਜਪਾ ਆਗੂ ਅਤੇ ਸ਼ਹਿਰ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਕੇਂਦਰੀ ਰਾਜ ਮੰਤਰੀ ਮੀਨਾਕਸ਼ੀ ਲੇਖੀ (ਮਿਨਿਸਟ੍ਰੀ ਆਫ ਐਕਸਟਰਨਲ ਅਫੇਅਰਸ) ਜਿਹਨਾਂ ਨੂੰ ਪਾਰਟੀ ਵਲੋਂ ਪੰਜਾਬ ਵਿਧਾਨਸਭਾ ਚੋਣਾਂ ਲਈ ਇੰਚਾਰਜ ਨਿਯੁਕਤ ਕੀਤਾ ਹੈ, ਨਾਲ ਜਲੰਧਰ ਵਿਖੇ ਮੁਲਾਕਾਤ ਕੀਤੀ। ਉਹਨਾਂ ਦੇ ਨਾਲ ਪੰਜਾਬ ਭਾਜਪਾ ਦੇ ਕਾਰਜਕਾਰਣੀ ਮੈਂਬਰ ਐਡਵੋਕੇਟ ਲੋਕੇਸ਼ ਨਾਰੰਗ ਵੀ ਸਨ। ਇਸ ਮਿਲਣੀ ਦੌਰਾਨ ਪੰਜਾਬ ਦੇ ਸਿਆਸੀ ਹਾਲਾਤਾਂ ਬਾਰੇ ਚਰਚਾ ਹੋਈ। ਮੁਲਾਕਾਤ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਾਬਕਾ ਮੇਅਰ ਖੋਸਲਾ ਨੇ ਦੱਸਿਆ ਕਿ ਮੀਨਾਕਸ਼ੀ ਲੇਖੀ ਨਾਲ ਜਿੱਥੇ ਪੰਜਾਬ ਵਿਧਾਨਸਭਾ ਚੋਣਾਂ ਸਬੰਧੀ ਪਾਰਟੀ ਦੇ ਪ੍ਰਚਾਰ ਦੀ ਰਣਨੀਤੀ ਨੂੰ ਲੈ ਕੇ ਚਰਚਾ ਹੋਈ ਹੈ ਉੱਥੇ ਹੀ ਟਰੈਵਲ ਉਦਯੋਗ ਨਾਲ ਜੁੜੇ ਕੁੱਝ ਮੁੱਦਿਆਂ ਨੂੰ ਵੀ ਉਹਨਾਂ ਦੇ ਸਾਹਮਣੇ ਰੱਖਿਆ ਗਿਆ। ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਹਰ ਵਰਕਰ ਵਿਧਾਨਸਭਾ ਚੋਣਾਂ ਨੂੰ ਲੈ ਕੇ ਪੂਰੇ ਜੋਸ਼ ਵਿਚ ਹੈ। ਪੰਜਾਬ ਵਿਚ ਭਾਜਪਾ ਵਲੋਂ ਮੋਦੀ ਸਰਕਾਰ ਦੀਆਂ ਰਾਸ਼ਟਰਵਾਦੀ ਨੀਤੀਆਂ ਅਤੇ ਕਿਸਾਨਾਂ ਸਮੇਤ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਨੂੰ ਮੁੱਖ ਰੱਖ ਕੇ ਚੋਣ ਲੜੀ ਜਾਵੇਗੀ। ਉਹਨਾਂ ਕਿਹਾ ਕਿ ਮੀਨਾਕਸ਼ੀ ਲੇਖੀ ਨੇ ਉਹਨਾਂ ਰਾਹੀਂ ਭਾਜਪਾ ਦੇ ਹਰ ਵਰਕਰ ਨੂੰ ਦਿੱਤੇ ਆਪਣੇ ਸੰਦੇਸ਼ ਵਿਚ ਕਿਹਾ ਹੈ ਕਿ ਕਾਂਗਰਸ ਪਾਰਟੀ ਵਲੋਂ ਸੱਤਾ ਦੇ ਲਾਲਚ ਵਿਚ ਜਨਤਾ ਨੂੰ ਗੁਮਰਾਹ ਕਰਕੇ ਦੇਸ਼ ਅਤੇ ਪੰਜਾਬ ਦੀ ਤਰੱਕੀ ਵਿਚ ਜੋ ਰੁਕਾਵਟ ਪਾਈ ਜਾ ਰਹੀ ਹੈ ਉਸ ਬਾਰੇ ਹਰ ਵੋਟਰ ਨੂੰ ਦੱਸਿਆ ਜਾਵੇ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਪੰਜਾਬ ਦੀ ਜਨਤਾ ਨੂੰ ਮੁਫਤਖੋਰ ਸਮਝਣ ਦੀ ਪੋਲ ਵੀ ਖੋਲ੍ਹੀ ਜਾਵੇ ਅਤੇ ਦੱਸਿਆ ਜਾਵੇ ਕਿ ਦਿੱਲੀ ਦੇ ਲੋਕ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਬਹੁਤ ਜਿਆਦਾ ਦੁਖੀ ਹੋ ਚੁੱਕੇ ਹਨ ਕਿਉਂਕਿ ਜੋ ਵਾਅਦੇ ਪੰਜਾਬ ਵਾਸੀਆਂ ਨਾਲ ਕੇਜਰੀਵਾਲ ਹਰ ਤੀਸਰੇ ਦਿਨ ਕਰ ਰਹੇ ਹਨ ਉਹਨਾਂ ਵਿਚੋਂ ਕੋਈ ਵੀ ਸਹੂਲਤ ਦਿੱਲੀ ਦੇ ਲੋਕਾਂ ਨੂੰ ਨਹੀਂ ਦਿੱਤੀ ਗਈ ਜਦਕਿ ਦਿੱਲੀ ਵਾਸੀਆਂ ਨੇ ਤਿੰਨ ਵਾਰ ਕੇਜਰੀਵਾਲ ਨੂੰ ਸੱਤਾ ਦਿੱਤੀ ਅਤੇ ਦੋ ਵਾਰ ਪੂਰਣ ਬਹੁਮਤ ਨਾਲ ਮੁੱਖ ਮੰਤਰੀ ਬਣਾਇਆ ਪਰ ਵਿਵਸਥਾ ਬਦਲਣ ਦੇ ਫੋਕੇ ਦਾਅਵੇ ਕਰਨ ਵਾਲੀ ਪਾਰਟੀ ‘ਆਪ’ ਸਭ ਤੋਂ ਜਿਆਦਾ ਸਮਾਜ ਨੂੰ ਵੰਡਣ ਵਾਲੀ ਧਰਮ ਤੇ ਜਾਤਾਂ ਦੀ ਰਾਜਨੀਤੀ ਕਰ ਰਹੀ ਹੈ

Scroll to Top