ਫਗਵਾੜਾ ਨਿਊਜ਼

Latest news
Punjab ਵਿਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, Schools -colleges ਤੇ offices ਰਹਿਣਗੇ ਬੰਦ.... ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ...

‘PM ਦੀ ਸੁਰੱਖਿਆ ‘ਚ ਨਹੀਂ ਵਰਤੀ ਕੋਈ ਕੁਤਾਹੀ, ਨਾ ਹੀ ਉਨ੍ਹਾਂ ਨੂੰ ਕੋਈ ਖਤਰਾ ਸੀ’ : CM ਚੰਨੀ

ਸੁਰੱਖਿਆ ਪ੍ਰਬੰਧਾਂ ਕਾਰਨ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ‘ਚ ਹੋਣ ਵਾਲੀ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਆਹਮੋ-ਸਾਹਮਣੇ ਹੁੰਦੇ ਨਜ਼ਰ ਆ ਰਹੇ ਹਨ।ਇਸ ਮਸਲੇ ‘ਤੇ ਕੇਂਦਰ ਸਰਕਾਰ ਦੇ ਮੰਤਰੀਆਂ ਦੀ ਪ੍ਰੈੱਸ ਕਾਨਫਰੰਸ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਸ ਮਸਲੇ ‘ਤੇ ਇੱਕ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਾਹਿਬ ਨੇ ਅੱਜ ਦੀ ਫੇਰੀ ਦੌਰਾਨ ਕੁੱਝ ਉਦਘਾਟਨ ਅਤੇ ਸਿਆਸੀ ਰੈਲੀ ਕਰਨੀ ਸੀ, ਜਿਸ ਵਿੱਚ ਉਨ੍ਹਾਂ ਨੂੰ ਵਾਪਸ ਪਰਤਣਾ ਪਿਆ, ਸਾਨੂੰ ਇਸ ਦਾ ਅਫਸੋਸ ਹੈ ਅਤੇ ਉਹ ਦੇਸ਼ ਦੇ ਪ੍ਰਧਾਨ ਮੰਤਰੀ ਹਨ, ਅਸੀਂ ਸਰਕਾਰਾਂ ਮਿਲ ਕੇ ਕੰਮ ਕਰਦੀਆਂ ਹਨ।ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਦਾ ਸਤਿਕਾਰ ਕਰੀਏ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਵਿੱਚ ਕੋਈ ਕੁਤਾਹੀ ਨਹੀਂ ਵਰਤੀ ਗਈ ਹੈ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਖਤਰਾ ਸੀ। ਇਹ ਗਲਤ ਹੈ ਕਿ ਉਨ੍ਹਾਂ ਦੀ ਸੁਰੱਖਿਆ ਬਾਰੇ ਗਲਤ ਤੱਥ ਜੋੜ ਕੇ ਗਲਤ ਤੱਥ ਦਿਖਾਏ ਜਾ ਰਹੇ ਹਨ, ਇਸ ਵਿੱਚ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ, ਉਨ੍ਹਾਂ ਨੂੰ ਕੋਈ ਖ਼ਤਰਾ ਨਹੀਂ ਸੀ। ਜੋ ਭਾਜਪਾ ਆਗੂ ਬਿਆਨਬਾਜ਼ੀ ਕਰਕੇ ਹਾਲਾਤ ਖਰਾਬ ਕਰਨ ਦੀ ਗੱਲ ਕਰ ਰਹੇ ਹਨ, ਉਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਮੈਨੂੰ ਪ੍ਰਧਾਨ ਮੰਤਰੀ ਨਾਲ ਮਿਲਣ ਤੋਂ ਪਹਿਲਾ ਕਰੋਨਾ ਟੈਸਟ ਕਰਵਾਉਣਾ ਪਿਆ ਸੀ, ਫਿਰ ਕੱਲ੍ਹ ਮੇਰੇ ਪ੍ਰਮੁੱਖ ਸਕੱਤਰ ਪਾਜ਼ੇਟਿਵ ਆਏ ਅਤੇ ਮੇਰਾ PA ਵੀ ਪੌਜੇਟਿਵ ਆਇਆ ਸੀ, ਜਿਸ ਤੋਂ ਬਾਅਦ ਮੈਂ ਆਪਣੀ ਕੈਬਨਿਟ ਦੀ ਰਾਏ ਲਈ, ਫਿਰ ਅਸੀਂ ਪ੍ਰਧਾਨ ਮੰਤਰੀ ਦਫਤਰ ਨੂੰ ਸੂਚਿਤ ਕੀਤਾ ਤੇ ਅਸੀਂ ਉਨ੍ਹਾਂ ਤੋਂ ਸਹਿਮਤੀ ਮੰਗੀ, ਜਿਸ ਵਿੱਚ ਉਨ੍ਹਾਂ ਨੇ ਲਿਖਤੀ ਤੌਰ ‘ਤੇ ਕਿਹਾ ਕਿ ਤੁਸੀਂ ਵੀਸੀ ਰਾਹੀਂ ਸ਼ਾਮਿਲ ਹੋਵੋ, ਜਿਸ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਵਾਗਤ ਲਈ ਗਏ, ਜਿਸ ਵਿੱਚ ਡਿਪਟੀ ਸੀਐਮ ਅਤੇ ਵਿਧਾਇਕ ਪਿੰਕੀ ਨੂੰ ਵੀ ਨਿਯੁਕਤ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਸਵਾਗਤ ਕੀਤਾ ਅਤੇ ਡਿਪਟੀ ਸੀਐਮ ਅਤੇ ਐਮ.ਐਲ.ਏ. ਇੰਤਜ਼ਾਰ ਕਰ ਰਹੇ ਸਨ, ਜਿਸ ਦੌਰਾਨ ਗ੍ਰਹਿ ਮੰਤਰੀ ਦਾ ਫੋਨ ਆਇਆ ਕਿ ਸਾਡੇ ਲੋਕਾਂ ਨੂੰ ਰੈਲੀ ‘ਚ ਆਉਣ ਤੋਂ ਰੋਕਿਆ ਜਾ ਸਕਦਾ ਹੈ, ਜਿਸ ‘ਚ ਅਸੀਂ ਕਿਹਾ ਕਿ ਅਸੀਂ ਸਾਵਧਾਨੀ ਰੱਖਾਂਗੇ, ਜਿਸ ਤੋਂ ਬਾਅਦ ਰਾਤ 3 ਵਜੇ ਤੱਕ ਸੜਕਾਂ ‘ਤੇ ਬੈਠੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਖਤਮ ਕਰਵਾਇਆ ਗਿਆ। ਜਿਸ ਵਿੱਚ ਕੇਂਦਰੀ ਏਜੰਸੀਆਂ ਲਗਾਤਾਰ ਫਿਰੋਜ਼ਪੁਰ ਵਿੱਚ ਸਨ ਅਤੇ ਉਨ੍ਹਾਂ ਨੇ ਸਾਰਾ ਪ੍ਰੋਗਰਾਮ ਆਪਣੇ ਕੋਲ ਹੀ ਰੱਖਿਆ ਹੋਇਆ ਸੀ।

Scroll to Top