ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ਦੀ ਸਿਆਸਤ ਗਰਮਾ ਗਈ ਹੈ। ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਕੋਰਟ ਕੰਪਲੈਕਸ ‘ਚ ਬਾਰ ਰੂਮ ਦੇ ਬਾਹਰ ਵੱਡੀ ਗਿਣਤੀ ‘ਚ ਪੁਲਸ ਬਲ ਤਾਇਨਾਤ ਕੀਤਾ ਗਿਆ ਹੈ। ਫਿਲਹਾਲ ਬੈਂਸ ਬਾਰ ਰੂਮ ਛੱਡ ਰਹੇ ਹਨ।
ਇਸ ਦੌਰਾਨ ਬੈਂਸ ਸਮਰਥਕ ਨਾਅਰੇਬਾਜ਼ੀ ਕਰ ਰਹੇ ਹਨ। ਜਦੋਂ ਪੁਲੀਸ ਬੈਂਸ ਨੂੰ ਕਾਰ ਵਿੱਚ ਬਿਠਾਉਣ ਦੀ ਕੋਸ਼ਿਸ਼ ਕਰ ਰਹੀ ਸੀ ਤਾਂ ਸਮਰਥਕ ਜਿਪਸੀ ਅੱਗੇ ਆ ਗਏ। ਇਸ ਦੌਰਾਨ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਪੁਲਿਸ ਨੇ ਕਾਰ ਨੂੰ ਬਾਹਰ ਕੱਢ ਲਿਆ ਹੈ। ਸਮਰਥਕ ਅਜੇ ਵੀ ਕਾਰ ਤੋਂ ਅੱਗੇ ਨਿਕਲਣ ਦੀ ਕੋਸ਼ਿਸ਼ ਕਰ ਰਹੇ ਹਨ।