ਫਗਵਾੜਾ ਨਿਊਜ਼

Latest news
Punjab ਵਿਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, Schools -colleges ਤੇ offices ਰਹਿਣਗੇ ਬੰਦ.... ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ...

ਬਿਕਰਮ ਮਜੀਠੀਆ ਨੂੰ ਕੋਰਟ ਨੇ 8 ਮਾਰਚ ਤੱਕ ਨਿਆਇਕ ਹਿਰਾਸਤ ‘ਚ ਭੇਜਿਆ

ਮੋਹਾਲੀ :  ਅੱਜ ਮੋਹਾਲੀ ਕੋਰਟ ਨੇ ਅਕਾਲੀ ਆਗੂ  ਬਿਕਰਮ ਮਜੀਠੀਆ ਨੂੰ ਦੇ ਵਲੋਂ 8 ਮਾਰਚ ਤੱਕ ਜੂਡੀਸੀਅਲ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਹ ਵੀ ਜ਼ਿਕਰਯੋਗ ਹੈ ਕਿ ਹਾਲੇ ਕੋਰਟ ਵਿੱਚ ਰੈਗੂਲਰ ਬੇਲ ਉਤੇ ਸੁਣਵਾਈ ਹੋਣੀ ਬਾਕੀ ਹੈ। ਦੱਸਣਯੋਗ ਹੈ ਕਿ ਡਰੱਗ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀਰਵਾਰ ਨੂੰ ਮੋਹਾਲੀ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ । ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਿਕਰਮ ਸਿੰਘ ਮਜੀਠੀਆ ਨੂੰ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, 1985 ਦੇ ਤਹਿਤ ਇੱਕ ਅਪਰਾਧਿਕ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ 23 ਫਰਵਰੀ ਤੱਕ ਗ੍ਰਿਫਤਾਰੀ ਤੋਂ ਸੁਰੱਖਿਆ ਦਿੱਤੀ ਗਈ ਸੀ, ਜੋ ਕਿ ਖਤਮ ਹੋ ਚੁੱਕੀ ਹੈ। ਬਿਕਰਮ ਸਿੰਘ ਮਜੀਠੀਆ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਦੇ ਭਰਾ ਹਨ ਅਤੇ ਅੰਮ੍ਰਿਤਸਰ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਲੜ ਚੁੱਕੇ ਹਨ, ਜਿਸ ਦੇ ਨਤੀਜੇ 10 ਮਾਰਚ ਨੂੰ ਆਉਣਗੇ। ਸੁਪਰੀਮ ਕੋਰਟ ਦੇ ਬੈਂਚ ਨੇ ਪੰਜਾਬ ਰਾਜ ਨੂੰ 31 ਜਨਵਰੀ ਤੱਕ ਮਜੀਠੀਆ ਵਿਰੁੱਧ ਕੋਈ ਜ਼ਬਰਦਸਤੀ ਕਾਰਵਾਈ ਕਰਨ ਤੋਂ ਰੋਕ ਦਿੱਤਾ ਸੀ। ਅਕਾਲੀ ਆਗੂ ਨੂੰ 23 ਫਰਵਰੀ ਨੂੰ ਹੇਠਲੀ ਅਦਾਲਤ ਅੱਗੇ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਸੀ। ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਨੂੰ ਉਸ ਦੀ ਜ਼ਮਾਨਤ ‘ਤੇ ਫੈਸਲਾ ਕਰਨ ਦਾ ਹੁਕਮ ਦਿੱਤਾ ਸੀ। ਹੁਣ ਉਸ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋ ਰਹੀ ਹੈ। ਪੰਜਾਬ ਸਰਕਾਰ ਦੇ ਵਕੀਲ ਉਸ ਦੀ ਹਿਰਾਸਤ ਦੀ ਮੰਗ ਕਰ ਰਹੇ ਹਨ। ਸਿਖਰਲੀ ਅਦਾਲਤ ਨੇ ਹੈਰਾਨੀ ਪ੍ਰਗਟਾਈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਅਚਾਨਕ ਅਪਰਾਧਿਕ ਮਾਮਲੇ ਸਾਹਮਣੇ ਆ ਰਹੇ ਹਨ।

Scroll to Top