ਫਗਵਾੜਾ ਨਿਊਜ਼

Latest news
ਹੁਣ ਲੱਗ ਰਿਹਾ ਡਰ, ਜਦੋ ਹਲਾਤ ਸਹੀ ਹੋਏ ਫੇਰ ਆਵਾਂਗੇ, Punjab ਤੋਂ UP-Bihar ਦੇ ਲੋਕਾਂ ਦਾ ਪਲਾਇਨ.. Punjab ਦੇ ਇਸ ਜ਼ਿਲ੍ਹੇ 'ਚ ਬਲੈਕ ਆਉਟ, ਡਿਪਟੀ ਕਮਿਸ਼ਨਰ ਵੱਲੋਂ ਹੁਮਕ ਜਾਰੀ.... ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ..

ਬੀਜੇਪੀ ਲੀਡਰ ਤਜਿੰਦਰ ਬੱਗਾ ਨੂੰ ਬਚਾਉਣ ਲਈ ਪੰਜਾਬ ਪੁਲਿਸ ਖਿਲਾਫ ਡਟੀ ਹਰਿਆਣਾ ਤੇ ਦਿੱਲੀ ਪੁਲਿਸ, ਦਿੱਲੀ ‘ਚ ਅਗਵਾ ਦੇ ਕੇਸ, ਹਰਿਆਣਾ ‘ਚ ਰੋਕੀਆਂ ਗੱਡੀਆਂ

ਨਵੀਂ ਦਿੱਲੀ: ਬੀਜੇਪੀ ਲੀਡਰ ਤਜਿੰਦਰ ਬੱਗਾ ਦੀ ਗ੍ਰਿਫਤਾਰੀ ਮਗਰੋਂ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਖਿਲਾਫ ਅਗਵਾ ਕਰਨ ਦਾ ਮਾਮਲਾ ਕੀਤਾ ਹੈ। ਇਸ ਦੇ ਨਾਲ ਹੀ ਹਰਿਆਣਾ ਪੁਲਿਸ ਨੇ ਤਜਿੰਦਰ ਬੱਗਾ ਨੂੰ ਪੰਜਾਬ ਲਿਆ ਰਹੀਆਂ ਪੰਜਾਬ ਪੁਲਿਸ ਦੀਆਂ ਗੱਡੀਆਂ ਨੂੰ ਰੋਕ ਲਿਆ ਹੈ। ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਦਿੱਲੀ ਪੁਲਿਸ ਦੀ ਸੂਚਨਾ ਉੱਪਰ ਪੰਜਾਬ ਪੁਲਿਸ ਦੀਆਂ ਗੱਡੀਆਂ ਨੂੰ ਰੋਕਿਆ ਗਿਆ ਹੈ।

 

ਪੰਜਾਬ ਪੁਲਿਸ ਵੱਲੋਂ ਬੀਜੇਪੀ ਲੀਡਰ ਤਜਿੰਦਰ ਪਾਲ ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿਆਸੀ ਖਲਬਲੀ ਮਚ ਗਈ ਹੈ। ਇਸ ਕਾਰਨ ਦੋ ਰਾਜਾਂ ਦੀ ਪੁਲਿਸ ਆਹਮੋ-ਸਾਹਮਣੇ ਆ ਗਈ ਹੈ। ਤਜਿੰਦਰ ਪਾਲ ਬੱਗਾ ਨੂੰ ਗ੍ਰਿਫਤਾਰ ਕਰਨ ਵਾਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਖਿਲਾਫ ਦਿੱਲੀ ਪੁਲਿਸ ਨੇ ਅਗਵਾ ਦਾ ਮਾਮਲਾ ਦਰਜ ਕੀਤਾ ਹੈ।

 

ਉਧਰ, ਤੇਜਿੰਦਰ ਬੱਗਾ ਨੂੰ ਲੈ ਕੇ ਜਾ ਰਹੀ ਪੰਜਾਬ ਪੁਲਿਸ ਦੀ ਗੱਡੀ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਰੋਕਿਆ ਗਿਆ ਹੈ। ਬੱਗਾ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ ਦਾ ਦੋਸ਼ ਹੈ।

ਬੀਜੇਪੀ ਨੇਤਾ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਸੀ। ਤਜਿੰਦਰ ਬੱਗਾ ਖਿਲਾਫ 1 ਅਪ੍ਰੈਲ ਨੂੰ ਪੰਜਾਬ ‘ਚ ਐਫਆਈਆਰ ਦਰਜ ਕੀਤੀ ਗਈ ਸੀ। ਬੱਗਾ ਖਿਲਾਫ ਭੜਕਾਊ ਬਿਆਨ ਦੇਣ, ਦੁਸ਼ਮਣੀ ਨੂੰ ਹੱਲਾਸ਼ੇਰੀ ਦੇਣ ਤੇ ਅਪਰਾਧਿਕ ਧਮਕੀ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਤਜਿੰਦਰ ਪਾਲ ਸਿੰਘ ਬੱਗਾ ਦੇ ਪਿਤਾ ਪ੍ਰੀਤਪਾਲ ਸਿੰਘ ਨੇ ਪੰਜਾਬ ਪੁਲਿਸ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅੱਜ ਸਵੇਰੇ 10-15 ਪੁਲਿਸ ਵਾਲੇ ਸਾਡੇ ਘਰ ਆਏ ਤੇ ਤਜਿੰਦਰ ਨੂੰ ਘੜੀਸ ਕੇ ਬਾਹਰ ਲੈ ਗਏ।

Scroll to Top