ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

ਹੁਣ ‘ਆਪ’ ਦਾ ‘ਭ੍ਰਿਸ਼ਟ’ ਮੰਤਰੀ ਵੀ ਖਾਏਗਾ ਜੇਲ੍ਹ ਦੀ ਰੋਟੀ, ਬਰਖਾਸਤਗੀ ਮਗਰੋਂ ਵਿਜੇ ਸਿੰਗਲਾ ਤੁਰੰਤ ਗ੍ਰਿਫਤਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਸਿਹਤ ਮੰਤਰੀ ਵਿਜੇ ਸਿੰਗਲਾ (Health Minister Vijay Singla) ਨੂੰ ਬਰਖਾਸਤ ਕਰਨ ਦੇ ਫੈਸਲੇ ਤੋਂ ਬਾਅਦ ਪੰਜਾਬ ਪੁਲਿਸ ਵੀ ਐਕਸ਼ਨ ਦੇ ਮੋਡ ਵਿੱਚ ਆ ਗਈ ਹੈ। ਪੰਜਾਬ ਪੁਲਿਸ ਨੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਹੈ।  ਕੁਝ ਸਮਾਂ ਪਹਿਲਾਂ ਹੀ ਭਗਵੰਤ ਮਾਨ ਨੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਸੀ।

ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਪੰਜਾਬ ‘ਚ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ। ਸਿਹਤ ਮੰਤਰੀ ਵਿਜੇ ਸਿੰਗਲਾ ਖਿਲਾਫ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਠੋਸ ਸਬੂਤ ਮਿਲੇ ਹਨ।

ਮਿਲੀ ਜਾਣਕਾਰੀ ਅਨੁਸਾਰ ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਿਹਤ ਮੰਤਰੀ ਵਿਜੇ ਸਿੰਗਲਾ ‘ਤੇ ਕਾਰਵਾਈ ਹੋਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਹੈ। ਦੱਸ ਦੇਈਏ ਕਿ ਦੇਸ਼ ਦੇ ਇਤਿਹਾਸ ਵਿੱਚ ਦੂਜੀ ਵਾਰ ਕਿਸੇ ਮੁੱਖ ਮੰਤਰੀ ਨੇ ਸਿੱਧੇ ਆਪਣੇ ਮੰਤਰੀ ‘ਤੇ ਸਖ਼ਤ ਐਕਸ਼ਨ ਲਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ 1% ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਉਸ ਉਮੀਦ ‘ਤੇ ਖਰਾ ਉਤਰਨਾ ਸਾਡਾ ਫਰਜ਼ ਹੈ। ਸਾਲ 2015 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਪਣੇ ਇੱਕ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ, ਅੱਜ ਦੇਸ਼ ਵਿੱਚ ਅਜਿਹਾ ਦੂਜੀ ਵਾਰ ਹੋ ਰਿਹਾ ਹੈ।

Scroll to Top