ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

ਗ੍ਰਹਿ ਮੰਤਰਾਲੇ ਦੀ ਵੱਡੀ ਕਾਰਵਾਈ, ਅਗਨੀਪਥ ਯੋਜਨਾ ‘ਤੇ ਫਰਜ਼ੀ ਖ਼ਬਰਾਂ ਫੈਲਾਉਣ ਵਾਲੇ 35 ਵ੍ਹੱਟਸਐਪ ਗਰੁੱਪਾਂ ‘ਤੇ ਪਾਬੰਦੀ

ਦੇਸ਼ ਭਰ ਵਿੱਚ ਅਗਨੀਪਥ ਯੋਜਨਾ ਨੂੰ ਲੈ ਕੇ ਚੱਲ ਰਹੇ ਹੰਗਾਮੇ ਦੇ ਵਿਚਕਾਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਰਕਾਰੀ ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਗ੍ਰਹਿ ਮੰਤਰਾਲੇ ਨੇ ਅਗਨੀਪਥ ਯੋਜਨਾ ਅਤੇ ਅਗਨੀਵੀਰਾਂ ‘ਤੇ ਜਾਅਲੀ ਖ਼ਬਰਾਂ ਫੈਲਾਉਣ ਲਈ 35 ਵ੍ਹੱਟਸਐਪ ਗਰੁੱਪਾਂ ‘ਤੇ ਪਾਬੰਦੀ ਲਗਾਈ ਹੈ। ਕੁਝ ਦਿਨ ਪਹਿਲਾਂ ਇਸ ਯੋਜਨਾ ਦੇ ਐਲਾਨ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਦੇ ਖਿਲਾਫ ਹੋ ਰਹੇ ਹਿੰਸਕ ਪ੍ਰਦਰਸ਼ਨਾਂ ਦਰਮਿਆਨ ਇਹ ਕਦਮ ਚੁੱਕਿਆ ਗਿਆ ਹੈ।

ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਅਗਨੀਪਥ ਯੋਜਨਾ ਬਾਰੇ ਕਥਿਤ ਤੌਰ ‘ਤੇ ਜਾਅਲੀ ਖ਼ਬਰਾਂ ਫੈਲਾਉਣ ਲਈ ਸਰਕਾਰ ਨੇ 35 ਵ੍ਹੱਟਸਐਪ ਗਰੁੱਪਾਂ ‘ਤੇ ਪਾਬੰਦੀ ਲਗਾਈ ਹੈ। ਹਾਲਾਂਕਿ, ਇਹ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ ਕਿ ਕੀ ਇਨ੍ਹਾਂ ਸਮੂਹਾਂ ਜਾਂ ਇਨ੍ਹਾਂ ਗਰੁਪਾਂ ਦੇ ਪ੍ਰਬੰਧਕਾਂ ਵਿਰੁੱਧ ਕੋਈ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਸ ਮਾਮਲੇ ‘ਚ ਪਟਨਾ ਦੇ ਚਾਰ ਕੋਚਿੰਗ ਸੈਂਟਰਾਂ ‘ਤੇ ਸਾਜ਼ਿਸ਼ ਦਾ ਦੋਸ਼ ਲੱਗਾ ਸੀ। ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ, ਪਟਨਾ ਪੁਲਿਸ ਨੂੰ ਵ੍ਹੱਟਸਐਪ ਚੈਟ ਤੋਂ ਕਈ ਸਬੂਤ ਮਿਲੇ ਹਨ ਜੋ ਗਵਾਹੀ ਦਿੰਦੇ ਹਨ ਕਿ ਵਿਦਿਆਰਥੀਆਂ ਨੂੰ ਭੜਕਾਇਆ ਗਿਆ ਸੀ ਅਤੇ ਅਰਾਜਕਤਾ ਦੀ ਸਥਿਤੀ ਪੈਦਾ ਕੀਤੀ ਗਈ ਸੀ। ਸਬੂਤਾਂ ਨੇ ਸੰਕੇਤ ਦਿੱਤਾ ਹੈ ਕਿ ਸੂਬੇ ਵਿੱਚ ਕੋਚਿੰਗ ਸੈਂਟਰਾਂ ਨੇ ਅੱਗਜ਼ਨੀ ਅਤੇ ਹਿੰਸਾ ਨੂੰ ਵਧਾਉਣ ਵਿੱਚ ਭੂਮਿਕਾ ਨਿਭਾਈ ਹੋ ਸਕਦੀ ਹੈ।

ਪਟਨਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੱਕ 4 ਕੋਚਿੰਗ ਸੰਸਥਾਵਾਂ ‘ਤੇ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਅਤੇ ਕੁਝ ਹੋਰ ਸੂਬਿਆਂ ਤੋਂ ਵੀ ਕੁਝ ਅਜਿਹਾ ਹੀ ਪਤਾ ਲੱਗਾ ਹੈ। ਇਸ ਦੌਰਾਨ, ਗ੍ਰਹਿ ਮੰਤਰਾਲੇ ਨੇ ਅਗਨੀਪਥ ਸਕੀਮ ਅਤੇ ਅਗਨੀਵੀਰ ‘ਤੇ ਜਾਅਲੀ ਖ਼ਬਰਾਂ ਫੈਲਾਉਣ ਲਈ 35 ਵ੍ਹੱਟਸਐਪ ਗਰੁੱਪਾਂ ‘ਤੇ ਪਾਬੰਦੀ ਲਗਾ ਦਿੱਤੀ ਹੈ।

ਯੋਜਨਾ ਵਾਪਸ ਨਹੀਂ ਆਵੇਗੀ

ਦੱਸ ਦੇਈਏ ਕਿ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਅਗਨੀਪਥ ਯੋਜਨਾ ਦੇ ਖਿਲਾਫ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਕਈ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਹਿੰਸਕ ਹੋ ਗਏ ਅਤੇ ਰੇਲ ਗੱਡੀਆਂ ਨੂੰ ਅੱਗ ਲਗਾ ਦਿੱਤੀ ਗਈ। ਇਸ ਯੋਜਨਾ ਨੂੰ ਲੈ ਕੇ ਤਿੰਨਾਂ ਸੈਨਾਵਾਂ ਦੀ ਨਵੋਂ ਇੱਕ ਸਾਂਝੀ ਪ੍ਰੈੱਸ ਕਾਨਫਰੰਸ ਵੀ ਕੀਤੀ ਗਈ। ਜਿਸ ਵਿੱਚ ਸਪੱਸ਼ਟ ਕਿਹਾ ਗਿਆ ਸੀ ਕਿ ਅਗਨੀਪੱਥ ਸਕੀਮ ਨੂੰ ਵਾਪਸ ਨਹੀਂ ਲਿਆ ਜਾਵੇਗਾ। ਹੁਣ ਇਸ ਸਕੀਮ ਤਹਿਤ ਫੌਜ ਦੀ ਭਰਤੀ ਕੀਤੀ ਜਾਵੇਗੀ।

Scroll to Top