Bikram Majithia granted bail: ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਬੁੱਧਵਾਰ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ, ਜੋ ਕਿ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, 1985 ਤਹਿਤ ਦਰਜ ਇੱਕ ਕੇਸ ਵਿੱਚ ਜੇਲ੍ਹ ਵਿੱਚ ਹੈ। ਉਹ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਉਸ ਖ਼ਿਲਾਫ਼ ਦਸੰਬਰ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਜਸਟਿਸ ਐਮਐਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਬੁੱਧਵਾਰ ਨੂੰ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਦੌਰਾਨ ਇਹ ਫੈਸਲਾ ਸੁਣਾਇਆ।