ਸ੍ਰੀ ਵਿਸ਼ਵਕਰਮਾ ਪੂਜਾ ਦਿਵਸ 17 ਸਤੰਬਰ 2022 ਦਿਨ ਸ਼ਨੀਵਾਰ ਨੂੰ ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਰ ਬੰਗਾ ਰੋਡ ਫਗਵਾੜਾ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਬਲਵੰਤ ਰਾਏ ਧੀਮਾਨ ਨੇ ਦੱਸਿਆ ਕਿ 17 ਸਤੰਬਰ 2022 ਸਵੇਰੇ 10 ਵਜੇ ਹਵਨ ਯੱਗ ਹੋਵੇਗਾ ਅਤੇ ਬਾਬਾ ਜੀ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ ਇਸ ਮੌਕੇ ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਇਸ ਸ਼ੁੱਭ ਅਵਸਰ ਤੇ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ।