ਫਗਵਾੜਾ 22 ਸਤੰਬਰ
ਗੁਰਦੁਆਰਾ ਸੁਖਚੈਨਆਣਾ ਸਾਹਿਬ ਰੋਡ ਸਥਿਤ ਮੁਹੱਲਾ ਬਾਬਾ ਫਤਿਹ ਸਿੰਘ ਨਗਰ ਤੋਂ ਗੁਰਦੁਆਰਾ ਸਾਹਿਬ ਤੱਕ ਦੀ ਸੜਕ ਉਪਰ ਸਟਰੀਟ ਲਾਈਟਾਂ ਖਰਾਬ ਹੋਣ ਅਤੇ ਸੜਕ ਦੇ ਆਲੇ-ਦੁਆਲੇ ਉੱਗੀ ਭੰਗ ਬੂਟੀ ਦੀ ਸਮੱਸਿਆ ਨੂੰ ਲੈ ਕੇ ਬਾਬਾ ਫਤਿਹ ਸਿੰਘ ਨਗਰ ਵੈਲਫੇਅਰ ਸੁਸਾਇਟੀ (ਰਜਿ.) ਫਗਵਾੜਾ ਵਲੋਂ ਕਾਰਪੋਰੇਸ਼ਨ ਫਗਵਾੜਾ ਤੋਂ ਮੰਗ ਕੀਤੀ ਗਈ ਹੈ ਕਿ ਸਟਰੀਟ ਲਾਈਟਾਂ ਦੀ ਤੁਰੰਤ ਮੁਰੱਮਤ ਕਰਵਾਈ ਜਾਵੇ ਅਤੇ ਭੰਗ ਬੂਟੀ ਨੂੰ ਸਾਫ ਕਰਵਾਇਆ ਜਾਵੇ। ਸੁਸਾਇਟੀ ਦੇ ਚੇਅਰਮੈਨ ਮੇਜਰ ਸਿੰਘ ਸੈਣੀ, ਪ੍ਰਧਾਨ ਰਾਮਪਾਲ ਸਿੰਘ ਅਤੇ ਜਨਰਲ ਸਕੱਤਰ ਜਤਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਕਾਫੀ ਸਮੇਂ ਤੋਂ ਮੁੱਖ ਸੜਕ ਦੀ ਸਟਰੀਟ ਲਾਈਟ ਖਰਾਬ ਹੈ ਅਤੇ ਸੜਕ ਦੇ ਕਿਨਾਰੇ ਭੰਗ ਬੂਟੀ ਦੀ ਭਰਮਾਰ ਹੈ। ਉਹਨਾਂ ਦੱਸਿਆ ਕਿ ਇਸ ਸੜਕ ਤੋਂ ਰੋਜਾਨਾ ਸਵੇਰੇ ਮੂੰਹ ਹਨੇਰੇ ਤੋਂ ਦੇਰ ਰਾਤ ਤੱਕ ਵੱਡੀ ਗਿਣਤੀ ਵਿਚ ਸ਼ਰਧਾਲੂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਂਦੇ ਹਨ। ਸਟਰੀਟ ਲਾਈਟਾਂ ਖਰਾਬ ਹੋਣ ਨਾਲ ਸੜਕ ਤੇ ਛਾਇਆ ਹਨ੍ਹੇਰਾ ਸ਼ਰਧਾਲੂਆਂ ਲਈ ਪਰੇਸ਼ਾਨੀ ਦਾ ਸਬੱਬ ਬਣਦਾ ਹੈ। ਭੰਗ ਬੂਟੀ ਵਿਚ ਜਹਿਰੀਲੇ ਕੀੜੇ ਅਤੇ ਸੱਪ ਵਗੈਰਾ ਹੋਣ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਸੁਸਾਇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਅਵਾਰਾ ਪਸ਼ੂ ਤੇ ਬੇਸਹਾਰਾ ਗਉਆਂ ਦੀ ਤਾਦਾਦ ਵੀ ਇਸ ਸੜਕ ਤੇ ਬਹੁਤ ਜਿਆਦਾ ਹੈ ਜੋ ਕਿ ਦੁਰਘਟਨਾ ਦਾ ਕਾਰਨ ਬਣ ਸਕਦੇ ਹਨ। ਉਹਨਾਂ ਨਿਗਮ ਕਮਿਸ਼ਨਰ ਡਾ. ਨਯਨ ਜੱਸਲ ਤੋਂ ਪੁਰਜੋਰ ਮੰਗ ਕੀਤੀ ਹੈ ਕਿ ਇਹਨਾਂ ਸਮੱਸਿਆਵਾਂ ਤੋਂ ਛੁਟਕਾਰਾ ਦੁਆਇਆ ਜਾਵੇ ਅਤੇ ਖਰਾਬ ਸਟਰੀਟ ਲਾਈਟਾਂ ਨੂੰ ਪਹਿਲ ਦੇ ਅਧਾਰ ਤੇ ਤੁਰੰਤ ਠੀਕ ਕਰਵਾਇਆ ਜਾਵੇ। ਇਸ ਮੌਕੇ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਕਾਲਾ, ਗੁਰਮੀਤ ਸਿੰਘ ਜੀਤਾ, ਅਮਰੀਕ ਸਿੰਘ ਰਿਟਾ. ਐਸ.ਡੀ.ਓ., ਸਤਨਾਮ ਸਿੰਘ, ਹਰਜਿੰਦਰ ਸਿੰਘ, ਮਹਿੰਗਾ ਸਿੰਘ, ਜਸਬੀਰ ਸਿੰਘ ਫੌਜੀ, ਕੁਲਵੰਤ ਸਿੰਘ ਭੱਟੀ, ਮਲਕੀਤ ਸਿੰਘ ਨਿੱਕਾ, ਜਸਬੀਰ ਸਿੰਘ ਮਣਕੂ, ਚਰਨਜੀਤ ਸਿੰਘ ਚੰਨੀ, ਕੁਲਦੀਪ ਸਿੰਘ ਬਸਰਾ, ਕਸ਼ਮੀਰ ਸਿੰਘ ਸ਼ੀਰਾ, ਰੇਸ਼ਮ ਸਿੰਘ ਬਸੂਟਾ, ਸਤਵਿੰਦਰ ਸਿੰਘ ਬਿੱਲਾ, ਗੁਰਨਾਮ ਸਿੰਘ ਰਿਟਾ. ਹੈਡ ਮਾਸਟਰ ਆਦਿ ਹਾਜਰ ਸਨ।