ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

ਸੰਯੁਕਤ ਕਿਸਾਨ ਮੋਰਚੇ ਵੱਲੋਂ ਭਲਕੇ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ ਇਕੱਠ,ਰਾਜਪਾਲ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ

ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਜਾਵੇਗਾ। ਕਿਸਾਨ ਮੋਰਚੇ ਦੇ ਆਗੂ ਅਤੇ ਹੋਰ ਕਿਸਾਨਾਂ ਵੱਲੋਂ 26 ਨਵੰਬਰ ਨੂੰ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠ ਕੀਤਾ ਜਾਵੇਗਾ। ਇਸ ਇਕੱਠ ਸਬੰਧੀ ਕਿਸਾਨ ਆਗੂਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕਿਸਾ ਆਗੂਆਂ ਦੇ ਮੁਤਾਬਕ 26 ਨਵੰਬਰ ਨੂੰ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਪੰਜਾਬ ਰਾਜ ਭਵਨ ਵੱਲ ਮਾਰਚ ਕੀਤਾ ਜਾਵੇਗਾ।

ਭਾਰਤੀ ਕਿਸਾਨ ਯੂਨੀਅਨ ਦੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਾਅਦੇ ਕੀਤੇ ਹਨ। ਕਿਸਾਨਾਂ ਖਿਲਾਫ ਦਰਜ ਕੇਸ ਵੀ ਰੱਦ ਨਹੀਂ ਕੀਤੇ ਗਏ ਅਤੇ ਨਾ ਹੀ ਲਖਮੀਪੁਰ ਖੀਰੀ ਦੀ ਦਰਦਨਾਕ ਘਟਨਾ ਦਾ ਕੇਂਦਰ ਸਰਕਾਰ ਨੂੰ ਕੋਈ ਇਨਸਾਫ਼ ਮਿਿਲਆ ਹੈ। ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਸਬੰਧੀ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੌਕੇ ਉਨ੍ਹਾਂ ਕਿਸਾਨ-ਮਜ਼ਦੂਰਾਂ ਨੂੰ ਵੀ ਇਸ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।

Scroll to Top