ਫਗਵਾੜਾ 17 ਜਨਵਰੀ
ਚੇਅਰਮੈਨ ਕੇ.ਕੇ. ਸਰਦਾਨਾ ਦੀ ਸਰਪ੍ਰਸਤੀ ਹੇਠ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਚਲਾਏ ਜਾ ਰਹੇ ਬਲੱਡ ਬੈਂਕ ‘ਚ ਸਵ. ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਯਾਦ ਵਿਚ 397ਵਾਂ ਦੰਦਾਂ ਦੀਆਂ ਬਿਮਾਰੀਆਂ ਅਤੇ ਜਬਾੜਿਆਂ ਦਾ ਫਰੀ ਕੈਂਪ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖਰੇਖ ਹੇਠ ਲਗਾਇਆ ਗਿਆ। ਜਿਸਦਾ ਉਦਘਾਟਨ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਨਗਰ ਸੁਧਾਰ ਟਰੱਸਟ ਫਗਵਾੜਾ ਦੇ ਚੇਅਰਮੈਨ ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ ਨੇ ਕੀਤਾ। ਉਹਨਾਂ ਬਲੱਡ ਬੈਂਕ ਵਲੋਂ ਸਮਾਜ ਸੇਵਾ ਵਿਚ ਪਾਏ ਜਾ ਰਹੇ ਵਢਮੁੱਲੇ ਯੋਗਦਾਨ ਅਤੇ ਸੀ.ਐਮ.ਸੀ. ਹਸਪਤਾਲ ਦੇ ਮਾਹਿਰ ਡਾਕਟਰਾਂ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉੱਤਰ ਭਾਰਤ ਦਾ ਇਹ ਨਵੇਕਲਾ ਉਪਰਾਲਾ ਹੈ ਜਿੱਥੇ ਪਿਛਲੇ 16 ਸਾਲ ਤੋਂ ਬਜੁਰਗਾਂ ਨੂੰ ਫਰੀ ਜਬਾੜੇ ਬਣਾ ਕੇ ਦਿੱਤੇ ਜਾ ਰਹੇ ਹਨ। ਕੈਂਪ ਦੌਰਾਨ 90 ਮਰੀਜਾਂ ਦੇ ਦੰਦਾਂ ਅਤੇ ਜਬਾੜਿਆਂ ਦਾ ਮੁਆਇਨਾ ਕੀਤਾ ਗਿਆ। ਡਾਕਟਰਾਂ ਵਲੋਂ ਲੋੜਵੰਦਾਂ ਦੇ ਦੰਦਾ ਦੀ ਸਫਾਈ ਤੇ ਭਰਾਈ ਤੋਂ ਇਲਾਵਾ ਮਰੀਜਾਂ ਦੇ ਖਰਾਬ ਦੰਦਾਂ ਨੂੰ ਬਾਹਰ ਕੱਢਿਆ ਗਿਆ। ਲੋੜਵੰਦਾਂ ਨੂੰ ਫਰੀ ਦਵਾਈਆਂ ਵੀ ਦਿੱਤੀਆਂ ਗਈਆਂ। ਪੰਜ ਨਵੇਂ ਤਿਆਰ ਹੋਏ ਜਬਾੜਿਆਂ ਦੀ ਵੰਡ ਮੁੱਖ ਮਹਿਮਾਨ ਹੱਥੋਂ ਕਰਵਾਈ ਗਈ ਅਤੇ 25 ਮਰੀਜਾਂ ਦੇ ਨਵੇਂ ਜਬਾੜੇ ਲਗਾਉਣ ਦੀ ਤੀਸਰੀ ਪ੍ਰਕ੍ਰਿਆ ਪੂਰੀ ਕੀਤੀ ਗਈ। ਇਸ ਦੌਰਾਨ ਸ੍ਰੀ ਮਹਿੰਦਰ ਸੇਠੀ ਅਤੇ ਉਹਨਾਂ ਦੀ ਧਰਮ ਪਤਨੀ ਸ੍ਰੀਮਤੀ ਤ੍ਰਿਪਤਾ ਸੇਠੀ ਵਲੋਂ ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ ਨੂੰ ਨਗਰ ਸੁਧਾਰ ਟਰੱਸਟ ਫਗਵਾੜਾ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਦੀਆਂ ਸ਼ੁੱਭ ਇੱਛਾਵਾਂ ਦਿੰਦੇ ਹੋਏ ਦੋਸ਼ਾਲਾ ਤੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਤ ਕੀਤਾ ਗਿਆ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 1 ਫਰਵਰੀ ਨੂੰ ਲਗਾਇਆ ਜਾਵੇਗਾ। ਇਸ ਮੌਕੇ ਵਿਸ਼ਵਾ ਮਿੱਤਰ ਸ਼ਰਮਾ, ਗੁਲਾਬ ਸਿੰਘ ਠਾਕੁਰ, ਕ੍ਰਿਸ਼ਨ ਕੁਮਾਰ, ਮੋਹਨ ਲਾਲ ਤਨੇਜਾ, ਰੂਪ ਲਾਲ, ਸੁਧਾ ਬੇਦੀ, ਅਮਰਜੀਤ, ਪਤਵਿੰਦਰ ਸਿੰਘ ਛਾਬੜਾ, ਗੁਲਸ਼ਨ ਕਪੂਰ, ਨਰਿੰਦਰ ਸਿੰਘ ਸੈਣੀ, ਟੀ.ਡੀ. ਚਾਵਲਾ ਸਮੇਤ ਹੋਰ ਪਤਵੰਤੇ ਹਾਜਰ ਸਨ।