ਫਗਵਾੜਾ 4 ਮਾਰਚ
ਡਾ: ਬੀ.ਆਰ. ਅੰਬੇਡਕਰ ਜਨ ਚੇਤਨਾ ਸੰਘ ਪੰਜਾਬ ਨੇ ਹੁਸ਼ਿਆਰਪੁਰ ਦੇ ਡੀਐਸਪੀ ਪਲਵਿੰਦਰ ਸਿੰਘ ਨੂੰ ਤੁਰੰਤ ਮੁਅੱਤਲ ਕਰਨ ਦੀ ਮੰਗ ਕੀਤੀ ਹੈ। ਅੱਜ ਇੱਥੇ ਗੱਲਬਾਤ ਕਰਦਿਆਂ ਸੰਘ ਦੇ ਮੀਤ ਪ੍ਰਧਾਨ ਅਸ਼ਵਨੀ ਬਘਾਣੀਆ ਨੇ ਦੱਸਿਆ ਕਿ ਡੀਐਸਪੀ ਪਲਵਿੰਦਰ ਸਿੰਘ ਦਲਿਤ ਵਿਰੋਧੀ ਮਾਨਸਿਕਤਾ ਦਾ ਸ਼ਿਕਾਰ ਹੈ ਜੋ ਕਿ ਹੁਸ਼ਿਆਰਪੁਰ ਦੇ ਇੱਕ ਬੇਕਸੂਰ ਨੌਜਵਾਨ ਰਿਸ਼ੂ ਆਦੀਆ ਜੋ ਕਿ ਵਾਲਮੀਕਿ ਸਭਾ ਹੁਸ਼ਿਆਰਪੁਰ ਯੂਥ ਦੇ ਪ੍ਰਧਾਨ ਹਨ ਸਮੇਤ ਹੋਰ ਪਤਵੰਤਿਆਂ ਨੂੰ ਝੂਠੇ ਕੇਸ ਵਿੱਚ ਫਸਾਉਣਾ ਚਾਹੁੰਦਾ ਹੈ। ਜਿਸ ਦੇ ਵਿਰੋਧ ਵਿੱਚ ਵਾਲਮੀਕਿ ਸਮਾਜ ਵੱਲੋਂ ਹੁਸ਼ਿਆਰਪੁਰ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਵੀ ਹੋਇਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਡੀਐਸਪੀ ਸਿਟੀ ਹੁਸ਼ਿਆਰਪੁਰ ਨੂੰ ਮੁਅੱਤਲ ਕਰਕੇ ਵਿਭਾਗੀ ਜਾਂਚ ਦੇ ਹੁਕਮ ਨਾ ਦਿੱਤੇ ਗਏ ਤਾਂ ਪੰਜਾਬ ਪੱਧਰ ’ਤੇ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਜਿਸਦੀ ਜਿੰਮੇਵਾਰੀ ਭਗਵੰਤ ਮਾਨ ਸਰਕਾਰ ਦੀ ਹੋਵੇਗੀ। ਇਸ ਮੌਕੇ ਯਸ਼ਪਾਲ ਅਟਵਾਲ, ਹਨੀ ਖੋਸਲਾ ਅਤੇ ਤਰਮਿੰਦਰ ਮੱਟੂ ਵੀ ਹਾਜ਼ਰ ਸਨ।