ਪੰਜਾਬ ਸਰਕਾਰ ਨੇ ਠੰਢ ਕਾਰਨ ਰਾਜ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 24 ਤੋਂ 31 ਦਸੰਬਰ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਸ ਬਾਰੇ ਪੱਤਰ ਅੱਜ ਸਿਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਵਲੋਂ ਜਾਰੀ ਕੀਤਾ ਗਿਆ ਹੈ, ਜਿਸ ਵਿਚ ਸਾਰੇ ਸਰਕਾਰੀ, ਮਾਨਤਾ ਪ੍ਰਾਪਤ, ਨਿੱਜੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਅਤੇ ਏਡਿਡ ਸਕੂਲਾਂ ਮਾਨਤਾ ਪ੍ਰਾਪਤ ਸਕੂਲਾਂ ਵਿਚ ਛੁਟੀਆਂ ਦਾ ਐਲਾਨ ਕਰ ਦਿੱਤਾ ਹੈ।