ਫਗਵਾੜਾ ( ਸ਼ਰਨਜੀਤ ਸਿੰਘ ਸੋਨੀ ) ਆਮ ਆਦਮੀ ਪਾਰਟੀ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਅਤੇ ਹੋਰਨਾਂ ਨੇ ਸ. ਮਾਨ ਨੂੰ ਇਕ ਮੰਗ ਪੱਤਰ ਦਿੰਦਿਆਂ ਮੰਗ ਕੀਤੀ ਕਿ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤ ਦੀ ਆਮਦ ਨੂੰ ਦੇਖਦੇ ਹੋਏ ਵੱਡਾ ਡਸਟਬਿਨ ਸਥਾਪਿਤ ਕਰਵਾਇਆ ਜਾਵੇ ਅਤੇ ਲਾਈਟਾਂ ਦੇ ਨਾਲ ਹੀ ਸੰਗਤ ਦੇ ਬੈਠਣ ਲਈ ਬੈਂਚਾਂ ਦਾ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਮੇਹਲੀ-ਮੇਹਟਾਂ ਬਾਈਪਾਸ ਰੋਡ ਸਾਈਡ ਬਣੇ ਗੁਰਦੁਆਰਾ ਸਾਹਿਬ ਦੇ ਨਵੇਂ ਗੇਟ ਤੋਂ ਗੁਰੂ ਘਰ ਤੱਕ ਪੱਕੀ ਸੜਕ ਦੀ ਉਸਾਰੀ ਕਰਵਾ ਕੇ ਦੋਵੇਂ ਪਾਸੇ ਲਾਈਟਾਂ ਲਗਾਈਆਂ ਜਾਣ। ਮਾਨ ਨੇ ਭਰੋਸਾ ਦਿੱਤਾ ਕਿ ਉਹ ਪੰਜਾਬ ਸਰਕਾਰ ਦੇ ਸਹਿਯੋਗ ਸਦਕਾ ਗੁਰਦੁਆਰਾ ਸਾਹਿਬ ਵਿਖੇ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਹਰ ਜਰੂਰਤ ਨੂੰ ਪੂਰਾ ਕਰਵਾਉਣਗੇ। ਮੰਗ ਪੱਤਰ ਦੇਣ ਸਮੇਂ ਦਵਿੰਦਰ ਸਿੰਘ ਸੈਣੀ, ਗੁਰਦੀਪ ਸਿੰਘ, ਹਰਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਅਰਬਨ ਅਸਟੇਟ, ਜੀਤੀ ਖੇੜਾ ਆਦਿ ਵੀ ਹਾਜਰ ਸਨ