ਫਗਵਾੜਾ 3 ਫਰਵਰੀ ( ਸ਼ਰਨਜੀਤ ਸਿੰਘ ਸੋਨੀ )
ਆਮ ਆਦਮੀ ਪਾਰਟੀ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਅੱਜ ਫਗਵਾੜਾ ਤੋਂ ਸਾਲਾਸਰ ਬਾਲਾ ਜੀ ਅਤੇ ਖਾਟੂ ਸ਼ਿਆਮ ਧਾਮ ਦੇ ਦਰਸ਼ਨਾਂ ਲਈ ਸੰਗਤਾਂ ਦੇ ਜੱਥੇ ਦੀ ਪੰਜਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਹਨਾਂ ਦੇ ਨਾਲ ਤਹਿਸੀਲਦਾਰ ਬਲਜਿੰਦਰ ਸਿੰਘ ਵੀ ਉਚੇਰੇ ਤੌਰ ਤੇ ਮੌਜੂਦ ਰਹੇ। ਮੁੱਖ ਮੰਤਰੀ ਦੀ ਇਸ ਯੋਜਨਾ ਪ੍ਰਤੀ ਤੀਰਥ ਯਾਤਰਾ ਤੇ ਜਾਣ ਵਾਲੀ ਸੰਗਤ ‘ਚ ਭਾਰੀ ਉਤਸ਼ਾਹ ਨਜ਼ਰ ਆਇਆ। ਤੀਰਥ ਯਾਤਰੀਆਂ ਨੂੰ ਸਫਲ ਯਾਤਰਾ ਲਈ ਸ਼ੁੱਭ ਇੱਛਾਵਾਂ ਦਿੰਦਿਆਂ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵਧੀਆ ਸੋਚ ਸਦਕਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਹਨਾਂ ਕਿਹਾ ਕਿ ਇਸ ਯੋਜਨਾਂ ਰਾਹੀਂ ਬਹੁਤ ਸਾਰੇ ਅਜਿਹੇ ਪਰਿਵਾਰ ਵੀ ਤੀਰਥ ਯਾਤਰਾ ਕਰ ਸਕਣਗੇ ਜੋ ਆਰਥਕ ਤੰਗੀ ਕਾਰਨ ਚਾਹੁੰਦੇ ਹੋਏ ਵੀ ਹੁਣ ਤੱਕ ਆਪਣੀ ਇੱਛਾ ਪੂਰੀ ਨਹੀਂ ਕਰ ਸਕੇ ਸੀ। ਯਾਤਰਾ ‘ਚ ਸ਼ਾਮਲ ਸੰਗਤ ਨੇ ਜੋਗਿੰਦਰ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋਗਿੰਦਰ ਸਿੰਘ ਮਾਨ ਅਤੇ ਪੰਜਾਬ ਸਰਕਾਰ ਦੀ ਬਦੌਲਤ ਅੱਜ ਉਹ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਦੀ ਯਾਤਰਾ ਕਰਨ ਦੀ ਆਪਣੀ ਇੱਛਾ ਪੂਰੀ ਕਰਨ ਜਾ ਰਹੇ ਹਨ। ਤਹਿਸੀਲਦਾਰ ਬਲਜਿੰਦਰ ਸਿੰਘ ਨੇ ਵੀ ਸਮੂਹ ਤੀਰਥ ਯਾਤਰੀਆਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ। ਇਸ ਮੌਕੇ ਸੀਨੀਅਰ ਆਪ ਆਗੂ ਹਰਮੇਸ਼ ਪਾਠਕ, ਬਲਬੀਰ ਠਾਕੁਰ ਬਲਾਕ ਪ੍ਰਧਾਨ, ਰਾਜਾ ਕੋਲਸਰ ਬਲਾਕ ਪ੍ਰਧਾਨ, ਫ਼ੌਜੀ ਸ਼ੇਰਗਿੱਲ ਬਲਾਕ ਪ੍ਰਧਾਨ ਤੋਂ ਇਲਾਵਾ ਪ੍ਰਿਤਪਾਲ ਕੌਰ ਤੁੱਲੀ, ਚਮਨ ਲਾਲ, ਗੁਰਦੀਪ ਸਿੰਘ ਤੁੱਲੀ, ਰਣਜੀਤ ਪਾਲ ਪਾਬਲਾ, ਪਰਮਜੀਤ ਧਰਮਕੋਟ, ਸੋਨੂੰ ਪਹਿਲਵਾਨ, ਅਮਨਦੀਪ ਕੌਰ, ਮਨਪ੍ਰੀਤ ਸਿੰਘ ਆਦਿ ਵੀ ਹਾਜਰ ਸਨ।