ਫਗਵਾੜਾ ਨਿਊਜ਼

Latest news
ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ....

ਕਿਸਾਨਾਂ ਦੇ ਸੰਘਰਸ਼ ‘ਚ ਡਟ ਕੇ ਨਾਲ ਖੜੀ ਹੈ ਆਮ ਆਦਮੀ ਪਾਰਟੀ : ਅਸ਼ੋਕ ਭਾਟੀਆ * ਕਿਹਾ : ਹਲ ਵਾਹੁਣ ਵਾਲੇ ਕਿਸਾਨਾਂ ਤੋਂ ਕੇਂਦਰ ਨੂੰ ਕੀ ਖ਼ਤਰਾ

ਫਗਵਾੜਾ 14 ਫਰਵਰੀ ( ਸ਼ਰਨਜੀਤ ਸਿੰਘ ਸੋਨੀ  ) ਆਮ ਆਦਮੀ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਸਕੱਤਰ ਅਸ਼ੋਕ ਭਾਟੀਆ ਨੇ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਬਾਰਡਰ ’ਤੇ ਪੰਜਾਬ ਦੇ ਕਿਸਾਨਾਂ ਉੱਪਰ ਕੀਤੀ ਜਾ ਰਹੀ ਤਸ਼ੱਦਦ ਨੂੰ ਗੈਰ-ਜਮਹੂਰੀ ਕਰਾਰ ਦਿੰਦਿਆਂ ਅੱਜ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਨਿਰਦੇਸ਼ਾਂ ਤੇ ਹਰਿਆਣਾ ਪੁਲਿਸ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਜੋ ਵਧੀਕੀ ਕੀਤੀ ਜਾ ਰਹੀ ਹੈ, ਉਹ ਅਤਿ ਨਿੰਦਣਯੋਗ ਹੈ। ਅਸ਼ੋਕ ਭਾਟੀਆ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਕਿਸੇ ਵੀ ਨਾਗਰਿਕ ਜਾਂ ਸਮੂਹ ਨੂੰ ਸ਼ਾਂਤਮਈ ਢੰਗ ਨਾਲ ਸਰਕਾਰ ਅੱਗੇ ਆਪਣੀਆਂ ਜਾਇਜ਼ ਮੰਗਾਂ ਪੇਸ਼ ਕਰਨ ਦਾ ਅਧਿਕਾਰ ਦਿੰਦਾ ਹੈ। ਕਿਸਾਨ ਇਸ ਅਧਿਕਾਰ ਤਹਿਤ ਦਿੱਲੀ ਦੀਆਂ ਸਰਹੱਦਾਂ ’ਤੇ ਜਾ ਕੇ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ ਤਾਂ ਜੋ ਉਹ ਆਪਣੇ ਹੱਕ ਦੀ ਆਵਾਜ਼ ਮੋਦੀ ਸਰਕਾਰ ਦੇ ਕੰਨਾਂ ਤੱਕ ਪਹੁੰਚਾ ਸਕਣ। ਪਰ ਜਿਸ ਤਰ੍ਹਾਂ ਕਿਸਾਨਾਂ ’ਤੇ ਪਾਣੀ ਦੀਆਂ ਬੋਛਾਰਾਂ, ਅੱਥਰੂ ਗੈਸ ਦੇ ਗੋਲੇ, ਲਾਠੀਚਾਰਜ ਅਤੇ ਪਲਾਸਟਿਕ ਬੁਲਟ ਚਲਾਈਆਂ ਜਾ ਰਹੀਆਂ ਹਨ, ਇਸ ਨੂੰ ਕੇਂਦਰ ਤੇ ਹਰਿਆਣਾ ਸਰਕਾਰ ਦਾ ਖੁੱਲ੍ਹੇਆਮ ਤਾਨਾਸ਼ਾਹੀ ਰਵੱਈਆ ਹੀ ਕਿਹਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਭਾਰਤ ਦਾ ਅੰਨਦਾਤਾ ਹੈ। ਆਖ਼ਰ ਕੇਂਦਰ ਸਰਕਾਰ ਨੂੰ ਖੇਤਾਂ ਵਿਚ ਹੱਲ ਵਾਹੁਣ ਵਾਲੇ ਕਿਸਾਨਾਂ ਤੋਂ ਕੀ ਖਤਰਾ ਸੀ, ਜਿਸ ਕਰਕੇ ਉਨ੍ਹਾਂ ਨੂੰ ਰੋਕਣ ਲਈ ਸੜਕਾਂ ਵਿਚ ਮੋਟੇ ਕਿੱਲੇ ਗੱਡ ਦਿੱਤੇ ਜਾਂ ਕੰਕਰੀਟ ਦੀਆਂ ਕੰਧਾਂ ਖੜ੍ਹੀਆਂ ਕਰਨ ਦੀ ਲੋੜ ਮਹਿਸੂਸ ਹੋ ਗਈ। ਕਿਸਾਨਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ‘ਆਪ’ ਆਗੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਅਤੇ ਸੂਬਾ ਸਰਕਾਰ ਕਿਸਾਨਾਂ ਦੇ ਇਸ ਸੰਘਰਸ਼ ਵਿੱਚ ਡਟ ਕੇ ਨਾਲ ਖੜ੍ਹੀ ਹੈ।

Scroll to Top