ਫਗਵਾੜਾ 6 ਮਾਰਚ ( ਸ਼ਰਨਜੀਤ ਸਿੰਘ ਸੋਨੀ ) ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਫਗਵਾੜਾ ਸ਼ਹਿਰੀ ਹਲਕੇ ਦੇ ਨਵ-ਨਿਯੁਕਤ ਹਲਕਾ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਹਲਕਾ ਇੰਚਾਰਜ ਸ. ਰਜਿੰਦਰ ਸਿੰਘ ਚੰਦੀ ਵਲੋਂ ਗੁਰੂ ਸਾਹਿਬਾਨ ਦਾ ਸ਼ੁਕਰਾਨਾ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ 8 ਮਾਰਚ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਕਰਵਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਸ. ਰਣਜੀਤ ਸਿੰਘ ਖੁਰਾਣਾ ਅਤੇ ਸ. ਰਜਿੰਦਰ ਸਿੰਘ ਚੰਦੀ ਨੇ ਦੱਸਿਆ ਕਿ ਸਵੇਰੇ 10.30 ਤੋਂ 12 ਵਜੇ ਤਕ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਹੋਵੇਗਾ ਉਪਰੰਤ ਕੀਰਤਨ ਸਰਵਣ ਕਰਵਾਇਆ ਜਾਵੇਗਾ , ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ ਅਤੇ ਗੁਰੂ ਸਾਹਿਬ ਦਾ ਕੋਟਨ ਕੋਟ ਸ਼ੁਕਰਾਨਾ ਕੀਤਾ ਜਾਵੇਗਾ। ਇਸ ਮੋਕੇ ਗੁਰੂ ਘਰ ਦੇ ਲੰਗਰ ਦੀ ਸੇਵਾ ਅਤੁੱਟ ਵਰਤਾਈ ਜਾਵੇਗੀ। ਉਹਨਾਂ ਸ੍ਰੋਮਣੀ ਅਕਾਲੀ ਦਲ (ਬ) ਦੇ ਸਮੂਹ ਮੈਂਬਰਾਂ, ਅਹੁਦੇਦਾਰਾਂ, ਯੂਥ ਅਕਾਲੀ ਦਲ ਅਤੇ ਇਸਤਰੀ ਵਿੰਗ ਦੇ ਸਮੂਹ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਇਸ ਸ਼ੁਕਰਾਨਾ ਸਮਾਗਮ ਵਿਚ ਆਪਣੀ ਹਾਜਰੀ ਯਕੀਨੀ ਬਨਾਉਣ ਦੀ ਪੁਰਜੋਰ ਅਪੀਲ ਕੀਤੀ ਹੈ।