ਫਗਵਾੜਾ ਨਿਊਜ਼

Latest news
17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ.... ਟੈਂਪੋ ਦਾ ਟਾਇਰ ਬਦਲ ਰਹੇ ਨੌਜਵਾਨ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਕੁਚਲਿਆ, ਹੋਈ ਮੌਤ.... Punjab ਦੇ ਇਸ ਪਿੰਡ ਵਿਚ ਹੈਰਾਨ ਕਰਨ ਵਾਲੀ ਘਟਨਾ, ਲਗਾਤਾਰ ਮਿਲ ਰਹੀਆਂ ਮੁੰਡਿਆਂ ਦੀਆਂ ਲਾਸ਼ਾਂ.... Punjab ਸਰਕਾਰ ਦਾ ਬਜ਼ੁਰਗਾਂ ਨੂੰ ਤੋਹਫਾ, ਲਿਆ ਗਿਆ ਵੱਡਾ ਫ਼ੈਸਲਾ...

‘ਆਪ’ ਨੂੰ ਡਬਲ ਝਟਕਾ ! ਐਮਪੀ ਰਿੰਕੂ ਤੇ ਵਿਧਾਇਕ ਅੰਗੁਰਾਲ ਬੀਜੇਪੀ ‘ਚ ਸ਼ਾਮਲ …

Jalandhar News: ਆਮ ਆਦਮੀ ਪਾਰਟੀ (ਆਪ) ਨੂੰ ਜਲੰਧਰ ਵਿੱਚ ਵੱਡਾ ਝਟਕਾ ਲੱਗਾ ਹੈ। ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਰਿੰਕੂ ਪੰਜਾਬ ‘ਚ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਸਨ। ਇਸ ਤੋਂ ਪਹਿਲਾਂ ਵੀ ਰਿੰਕੂ ਦੇ ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ ਸ਼ੁਰੂ ਹੋਈ ਸੀ ਪਰ ਉਦੋਂ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਸੀ। ‘ਆਪ’ ਨੇ ਉਨ੍ਹਾਂ ਨੂੰ ਮੁੜ ਜਲੰਧਰ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਵੀ ਬਣਾਇਆ ਸੀ ਪਰ ਉਹ ਬੀਜੇਪੀ ਵਿੱਚ ਸ਼ਾਮਲ ਹੋ ਗਏ।

ਸੁਸ਼ੀਲ ਕੁਮਾਰ ਰਿੰਕੂ ਅੱਜ ਸਵੇਰੇ ਹੀ ਜਲੰਧਰ ਤੋਂ ਦਿੱਲੀ ਲਈ ਰਵਾਨਾ ਹੋ ਗਏ ਸਨ। ਰਿੰਕੂ ਭਾਜਪਾ ਹਾਈਕਮਾਂਡ ਦੀ ਪ੍ਰਧਾਨਗੀ ਹੇਠ ਅੱਜ ਸ਼ਾਮ 4 ਵਜੇ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਲਈ ਭਾਜਪਾ ਦਫ਼ਤਰ ਵਿਖੇ ਪ੍ਰੋਗਰਾਮ ਰੱਖਿਆ ਗਿਆ। ਭਾਜਪਾ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਰਿੰਕੂ ਜਲੰਧਰ ਸੀਟ ਤੋਂ ਭਾਜਪਾ ਦੇ ਉਮੀਦਵਾਰ ਹੋਣਗੇ ?

ਉਨ੍ਹਾਂ ਦੇ ਨਾਲ ਹੀ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵੀ ਬੀਜੇਪੀ ਵਿੱਚ ਸ਼ਾਮਲ ਹੋ ਗਏ। ਸ਼ੀਤਲ ਅੰਗੁਰਾਲ ਨੇ ਕੁਝ ਸਮਾਂ ਪਹਿਲਾਂ ਹੀ ਫੇਸਬੁੱਕ ‘ਤੇ ਇੱਕ ਪੋਸਟ ਸ਼ੇਅਰ ਕੀਤੀ ਜਿਸ ਵਿੱਚ ਉਨ੍ਹਾਂ ਲਿਖਿਆ ਕਿ ਮੈਂ ਆਮ ਆਦਮੀ ਪਾਰਟੀ ਵਿੱਚ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਰਿਹਾ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਬੀਜੇਪੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਇਹ ਗੱਲ ਸਾਹਮਣੇ ਆਈ ਸੀ ਕਿ ਰਿੰਕੂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਣਗੇ ਪਰ ਰਿੰਕੂ ਨੇ ਉਦੋਂ ਨਾਂਹ ਕਰ ਦਿੱਤੀ ਸੀ। ਸੁਸ਼ੀਲ ਕੁਮਾਰ ਰਿੰਕੂ ਪਿਛਲੇ ਸਾਲ ਜਲੰਧਰ ‘ਚ ਹੋਈਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ‘ਆਪ’ ‘ਚ ਸ਼ਾਮਲ ਹੋਏ ਸਨ। ‘ਆਪ’ ਨੇ ਜਲੰਧਰ ਸੀਟ ਤੋਂ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ਜਿਸ ਵਿੱਚ ਰਿੰਕੂ ਜੇਤੂ ਰਹੇ ਸਨ । ਇਸ ਵਾਰ ਵੀ ‘ਆਪ’ ਨੇ ਜਲੰਧਰ ਸੀਟ ਤੋਂ ਰਿੰਕੂ ਨੂੰ ਉਮੀਦਵਾਰ ਐਲਾਨਿਆ ਸੀ।

Scroll to Top