ਫਗਵਾੜਾ ਨਿਊਜ਼

Latest news
ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ....

ਜਲੰਧਰ ਜ਼ਿਮਨੀ ਚੋਣ ‘ਚ ਆਪ ਨੇ ਮਾਰੀ ਬਾਜ਼ੀ…ਜਾਣੋ ਕਿਹੜੀ ਪਾਰਟੀ ਨੂੰ ਮਿਲੀਆਂ ਕਿੰਨੀਆਂ ਵੋਟਾਂ, ਕਿਸਦੀ ਹੋਈ ਜ਼ਮਾਨਤ ਜ਼ਬਤ ?

ਪੰਜਾਬ ‘ਚ ਜਲੰਧਰ ਪੱਛਮੀ (ਰਾਖਵੀਂ) ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਸ ਚੋਣ ‘ਚ ਆਪ ਦੀ ਹੂੰਝਾਫੇਰ ਜਿੱਤ ਹੋਈ ਹੈ। ਇਸ ਸੀਟ ਲਈ 15 ਉਮੀਦਵਾਰ ਮੈਦਾਨ ਵਿੱਚ ਉਤਰੇ ਸਨ। ਇਸ ਵਿੱਚ ਭਾਜਪਾ ਤੋਂ ਸ਼ੀਤਲ ਅੰਗੁਰਾਲ, ਆਪ ਤੋਂ ਮਹਿੰਦਰ ਭਗਤ, ਕਾਂਗਰਸ ਤੋਂ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਸਰਬਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਤੋਂ ਸੁਰਜੀਤ ਕੌਰ ਅਤੇ ਬਹੁਜਨ ਸਮਾਜ ਪਾਰਟੀ ਤੋਂ ਡਾ. ਬਿੰਦਰ ਕੁਮਾਰ ਚੋਣ ਮੈਦਾਨ ਵਿੱਚ ਉੱਤਰੇ। ਦੱਸੇ ਦੇਈਏ ਕਿ ਆਪ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ ਕਾਂਗਰਸ ਤੇ ਭਾਜਪਾ ਨੂੰ ਜ਼ਬਰਦਸਤ ਟੱਕਰ ਦਿੰਦੇ ਹੋਏ ਜਿੱਤ ਹਾਸਲ ਕੀਤੀ ਹੈ। ਮੋਹਿੰਦਰ ਭਗਤ ਨੂੰ ਕੁੱਲ 55, 246 ਵੋਟਾਂ ਪਈਆਂ। ਮੋਹਿੰਦਰ ਭਗਤ ਨੇ 37, 325 ਵੋਟਾਂ ਦੇ ਵੱਡੇ ਮਾਰਜਿਨ ਨਾਲ ਜਿੱਤ ਹਾਸਲ ਕੀਤੀ। ਦੂਜੇ ਪਾਸੇ ਬੀਜੇਪੀ ਦੇ ਉਮੀਦਵਾਰ ਸ਼ੀਤਲ ਅੰਗੂਰਾਲ ਦੂਜੇ ਨੰਬਰ ‘ਤੇ ਰਹੇ। ਉਨ੍ਹਾਂ ਨੂੰ ਕੁੱਲ 17, 921 ਵੋਟਾਂ ਪਈਆਂ। ਤੀਜੇ ਨੰਬਰ ‘ਤੇ ਰਹੇ ਕਾਂਗਰਸ ਦੇ ਉਮੀਦਵਾਰ ਸੁਰਿੰਦਰ ਕੌਰ ਦੇ ਖਾਤੇ ‘ਚ 16, 757 ਵੋਟਾਂ ਆਈਆਂ।
ਇਸ ਤੋਂ ਇਲਾਵਾ ਅਕਾਲੀ ਉਮੀਦਵਾਰ ਸੁਰਜੀਤ ਕੌਰ ਨੂੰ 1242 ਤੇ ਬਸਪਾ ਉਮੀਦਵਾਰ ਬਿੰਦਰ ਕੁਮਾਰ ਲਾਖਾ ਨੂੰ 734 ਵੋਟਾਂ ਪਈਆਂ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਉਮੀਦਵਾਰਾਂ ਦੀਆਂ ਜਮਾਨਤਾਂ ਜ਼ਬਤ ਹੋ ਗਈਆਂ ਹਨ।

Scroll to Top