ਫਗਵਾੜਾ ਨਿਊਜ਼

Latest news
ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ....

Baba Bakala: ਗੁਰਦੁਆਰਾ ਸਾਹਿਬ ‘ਚ ਆਏ ਵਿਅਕਤੀ ਵਲੋਂ ਅਰਦਾਸੀਏ ਸਿੰਘ ਨਾਲ ਬਦਸਲੂਕੀ

ਬਾਬਾ ਬਕਾਲਾ- ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿੱਚ ਅਰਦਾਸੀਏ ਸਿੰਘ ਨਾਲ ਬਦਸਲੂਕੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ  ਐਸ ਜੀ ਪੀ ਸੀ ਮੁਲਾਜ਼ਮਾਂ ਨੇ ਮੁਸਤੈਦੀ ਵਰਤ ਕੇ ਅਤੇ ਸੰਗਤ ਦੀ ਮਦਦ ਨਾਲ ਵਿਅਕਤੀ ਨੂੰ ਮੌਕੇ ਤੋਂ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਦੱਸਿਆ ਕਿ ਅੱਜ ਸਵੇਰੇ ਤੜਕਸਾਰ ਇਕ ਵਿਅਕਤੀ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪੁੱਜਿਆ ਜੋ ਕਿ ਇੱਕ ਵਾਰ ਮੱਥਾ ਟੇਕਣ ਤੋਂ ਬਾਅਦ ਮੁੜ ਤੋਂ ਥੋੜੀ ਦੇਰ ਬਾਅਦ ਜਦ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਦੇ ਵਿੱਚ ਦਾਖਿਲ ਹੁੰਦਾ ਹੈ ਤਾਂ ਇਸ ਦੌਰਾਨ ਉਸ ਵੱਲੋਂ ਗੁਰਦੁਆਰਾ ਸਾਹਿਬ ਦੇ ਅਰਦਾਸੀਏ ਸਿੰਘ ਦੇ ਨਾਲ ਬਦਸਲੂਕੀ ਕੀਤੀ ਗਈ।  ਇਸ ਦੌਰਾਨ ਉਸ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਗੋਲਕ ਦੇ ਵਿੱਚ ਪੈਸੇ ਪਾਉਣ ਲਈ ਲਗਾਈ ਚਪਟੀ ਚੁੱਕਣ ਤੋਂ ਇਲਾਵਾ ਚਾਬੀਆਂ ਚੁੱਕਣ ਦੀ ਕੋਸ਼ਿਸ਼ ਕੀਤੀ ਗਈ।।

ਉਕਤ ਵਿਅਕਤੀ ਦੀ ਇਸ ਹਰਕਤ ਨੂੰ ਦੇਖਦਿਆਂ ਐਸਜੀਪੀਸੀ ਮੁਲਾਜ਼ਮਾ ਅਤੇ ਸੰਗਤ ਦੇ ਸਹਿਯੋਗ ਨਾਲ ਕਾਬੂ ਕਰਕੇ ਗੁਰਦੁਆਰਾ ਸਾਹਿਬ ਤੋਂ ਬਾਹਰ ਲਿਜਾਇਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ ਅਤੇ ਪੁਲਿਸ ਵੱਲੋਂ ਉਕਤ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਉਧਰ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਬਾਬਾ ਬਕਾਲਾ ਸੁਵਿੰਦਰਪਾਲ ਸਿੰਘ ਨੇ ਦੱਸਿਆ ਕਿ ਸਵੇਰੇ ਇੱਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਦੇ ਵਿੱਚ ਮੱਥਾ ਟੇਕਣ ਦੌਰਾਨ ਅਰਦਾਸੀ ਸਿੰਘ ਦੇ ਨਾਲ ਬੱਸ ਲੂਕੀ ਦਾ ਮਾਮਲਾ ਸਾਹਮਣੇ ਆਏ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਕਾਬੂ ਕੀਤੇ ਵਿਅਕਤੀ ਕੋਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਵੱਲੋਂ ਸ਼ਿਕਾਇਤ ਮਿਲੀ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
Scroll to Top