ਗੁਰਦਾਸਪੁਰ ਦੇ ਨਵੇਂ ਬੱਸ ਸਟੈਂਡ ‘ਤੇ ਸ਼ੁੱਕਰਵਾਰ ਨੂੰ ਇਕ ਟਰੈਕਟਰ ਪਲਟ ਗਿਆ, ਜਿਸ ਕਾਰਨ ਪ੍ਰਭਜੋਤ ਸਿੰਘ ਨਾਲ ਦਾ ਇੱਕ ਨੌਜਵਾਨ ਜ਼ਖਮੀ ਹੋ ਗਿਆ। ਹਾਦਸੇ ‘ਚ ਟਰੈਕਟਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਮੁਤਾਬਕ ਟਰੈਕਟਰ ਵਿੱਚ 5 ਲੋਕ ਸਵਾਰ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਟਰੈਕਟਰ ’ਤੇ ਸਟੰਟ ਕਰ ਰਹੇ ਸਨ ਜਦੋਂ ਟਰੈਕਟਰ ਪਲਟ ਗਿਆ। ਟਰੈਕਟਰ ਦੇ ਪਰਖੱਚੇ ਉੱਡ ਗਏ। ਪੁਲਿਸ ਨੇ ਦੱਸਿਆ ਕਿ ਨੌਜਵਾਨ ਨਸ਼ੇ ‘ਚ ਸਨ। ਇਨ੍ਹਾਂ ਵਿਅਕਤੀਆਂ ਕੋਲੋਂ ਇੱਕ ਤਲਵਾਰ ਵੀ ਬਰਾਮਦ ਹੋਈ ਹੈ, ਜਿਸ ਨੂੰ ਕਬਜ਼ੇ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।