ਫਗਵਾੜਾ ਨਿਊਜ਼

Latest news
17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ.... ਟੈਂਪੋ ਦਾ ਟਾਇਰ ਬਦਲ ਰਹੇ ਨੌਜਵਾਨ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਕੁਚਲਿਆ, ਹੋਈ ਮੌਤ.... Punjab ਦੇ ਇਸ ਪਿੰਡ ਵਿਚ ਹੈਰਾਨ ਕਰਨ ਵਾਲੀ ਘਟਨਾ, ਲਗਾਤਾਰ ਮਿਲ ਰਹੀਆਂ ਮੁੰਡਿਆਂ ਦੀਆਂ ਲਾਸ਼ਾਂ.... Punjab ਸਰਕਾਰ ਦਾ ਬਜ਼ੁਰਗਾਂ ਨੂੰ ਤੋਹਫਾ, ਲਿਆ ਗਿਆ ਵੱਡਾ ਫ਼ੈਸਲਾ...

ਬੱਸ-ਟਰਾਲੇ ਦੀ ਟੱਕਰ ‘ਚ ਡਰਾਈਵਰ ਦੀ ਗਰਦਨ ਧੜ ਨਾਲ ਹੋਈ ਵੱਖ, 27 ਸਵਾਰੀਆਂ ਜ਼ਖਮੀ

ਹਰਿਆਣਾ ਦੇ ਜੀਂਦ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਲਗਜ਼ਰੀ ਬੱਸ (Jind Bus Accident) ਅਤੇ ਟਰਾਲੇ ਵਿਚਕਾਰ ਟੱਕਰ ਹੋ ਗਈ ਹੈ। ਇਸ ਹਾਦਸੇ ‘ਚ ਬੱਸ ਡਰਾਈਵਰ ਦੀ ਮੌਤ ਹੋ ਗਈ ਹੈ, ਜਦਕਿ 27 ਹੋਰ ਲੋਕ ਜ਼ਖਮੀ ਹਨ। ਇਹ ਹਾਦਸਾ ਸ਼ਨੀਵਾਰ ਸਵੇਰੇ ਵਾਪਰਿਆ। ਹਾਦਸੇ ਵਿੱਚ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਤਬਾਹ ਹੋ ਗਿਆ।

ਜਾਣਕਾਰੀ ਮੁਤਾਬਕ ਇਹ ਹਾਦਸਾ ਜੀਂਦ ਦੇ ਜੁਲਾਨਾ ਪਿੰਡ ਕਿਲਾਜਫਰਗੜ੍ਹ ਨੇੜੇ ਵਾਪਰਿਆ। NH-152D ‘ਤੇ ਬੱਸ ਅਤੇ ਟਰਾਲੇ ਵਿਚਾਲੇ ਜ਼ਬਰਦਸਤ ਟੱਕਰ ਹੋਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੇ ਪਰਖੱਚੇ ਉੱਡ ਗਏ ਅਤੇ ਡਰਾਈਵਰ ਦੀ ਗਰਦਨ ਧੜ ਤੋਂ ਵੱਖ ਹੋ ਕੇ ਟਰਾਲੇ ‘ਤੇ ਜਾ ਡਿੱਗੀ। ਘਟਨਾ ਤੋਂ ਬਾਅਦ ਬੱਸ ‘ਚ ਸਵਾਰ 27 ਲੋਕ ਜ਼ਖਮੀ ਹੋ ਗਏ ਅਤੇ ਮੌਕੇ ‘ਤੇ ਹਫੜਾ-ਦਫੜੀ ਮਚ ਗਈ।

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸ਼ਨੀਵਾਰ ਸਵੇਰੇ ਕਰੀਬ 3 ਵਜੇ ਦੀ ਹੈ। ਸੂਚਨਾ ਤੋਂ ਬਾਅਦ ਜੁਲਾਣਾ ਪੁਲਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਜੁਲਾਨਾ ਦੇ ਕਮਿਊਨਿਟੀ ਹੈਲਥ ਸੈਂਟਰ ‘ਚ ਪਹੁੰਚਾਇਆ। ਇਸ ਦੌਰਾਨ ਡਰਾਈਵਰ ਦੀ ਲਾਸ਼ ਨੂੰ ਜੀਂਦ ਹਸਪਤਾਲ ਭੇਜ ਦਿੱਤਾ ਗਿਆ ਹੈ।

ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਹ ਬੱਸ ਜੈਪੁਰ ਤੋਂ ਰਾਜਸਥਾਨ ਦੇ ਲੁਧਿਆਣਾ ਜਾ ਰਹੀ ਸੀ ਅਤੇ ਰਾਤ 10 ਵਜੇ ਜੈਪੁਰ ਤੋਂ ਰਵਾਨਾ ਹੋਈ ਸੀ। ਇਸ ਦੌਰਾਨ ਉਹ ਜੀਂਦ ਦੇ ਪਿੰਡ ਕਿਲਾਜਫਰਗੜ੍ਹ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਇੱਥੇ ਖੜ੍ਹੀ ਟਰਾਲੇ ਨਾਲ ਟਕਰਾ ਗਈ। ਇਸ ਡਬਲ ਡੇਕਰ ਬੱਸ ‘ਚ 8 ਔਰਤਾਂ ਸਮੇਤ 27 ਸਵਾਰੀਆਂ ਜ਼ਖਮੀ ਹੋ ਗਈਆਂ ਅਤੇ 17 ਜ਼ਖਮੀਆਂ ਨੂੰ ਰੋਹਤਕ ਪੀ.ਜੀ.ਆਈ. ਭੇਜ ਦਿੱਤਾ ਗਿਆ ਹੈ।

ਘਟਨਾ ਤੋਂ ਬਾਅਦ ਯਾਤਰੀਆਂ ‘ਚ ਇਕਦਮ ਸਹਿਮ ਗਿਆ। ਕੁਝ ਸਵਾਰੀਆਂ ਸੌਂ ਰਹੀਆਂ ਸਨ ਇਸ ਲਈ ਉਨ੍ਹਾਂ ਨੂੰ ਹਾਦਸੇ ਬਾਰੇ ਤੁਰੰਤ ਪਤਾ ਨਹੀਂ ਲੱਗਾ। ਹਾਲਾਂਕਿ ਘਟਨਾ ਤੋਂ ਬਾਅਦ ਮੌਕੇ ‘ਤੇ ਹੜਕੰਪ ਮਚ ਗਿਆ।

Scroll to Top