ਫਗਵਾੜਾ ਨਿਊਜ਼

Latest news
ਹੁਣ ਲੱਗ ਰਿਹਾ ਡਰ, ਜਦੋ ਹਲਾਤ ਸਹੀ ਹੋਏ ਫੇਰ ਆਵਾਂਗੇ, Punjab ਤੋਂ UP-Bihar ਦੇ ਲੋਕਾਂ ਦਾ ਪਲਾਇਨ.. Punjab ਦੇ ਇਸ ਜ਼ਿਲ੍ਹੇ 'ਚ ਬਲੈਕ ਆਉਟ, ਡਿਪਟੀ ਕਮਿਸ਼ਨਰ ਵੱਲੋਂ ਹੁਮਕ ਜਾਰੀ.... ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ..

Bus Accident: ਚੰਡੀਗੜ੍ਹ ਜਾ ਰਹੀ ਰੋਡਵੇਜ਼ ਦੀ ਬੱਸ ਪਲਟੀ, 24 ਸਵਾਰੀਆਂ ਜ਼ਖ਼ਮੀ

ਹਰਿਆਣਾ ਦੇ ਫਤਿਹਾਬਾਦ ਤੋਂ ਚੰਡੀਗੜ੍ਹ ਜਾ ਰਹੀ ਰੋਡਵੇਜ਼ ਦੀ ਬੱਸ ਟੋਹਾਣਾ ਨੇੜੇ ਸੜਕ ਕਿਨਾਰੇ ਪਲਟ ਗਈ। ਬੱਸ ਵਿੱਚ ਸਵਾਰ ਕਈ ਸਵਾਰੀਆਂ, ਚਾਲਕ ਅਤੇ ਕੰਡਕਟਰ ਜ਼ਖ਼ਮੀ ਹੋ ਗਏ। ਕੁੱਲ 24 ਲੋਕ ਜ਼ਖਮੀ ਹੋਏ ਹਨ।

ਬੱਸ ਪਲਟਦਿਆਂ ਹੀ ਪਿੰਡ ਵਾਸੀ ਮਦਦ ਲਈ ਭੱਜੇ ਅਤੇ ਲੋਕਾਂ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਐਂਬੂਲੈਂਸ ਨੂੰ ਸੂਚਨਾ ਦਿੱਤੀ ਗਈ ਅਤੇ ਜ਼ਖਮੀਆਂ ਨੂੰ ਟੋਹਾਣਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਸੜਕ ਦੀ ਮਾੜੀ ਹਾਲਤ ਤੋਂ ਗੁੱਸੇ ਵਿੱਚ ਆਏ ਲੋਕਾਂ ਨੇ ਮੌਕੇ ’ਤੇ ਜਾਮ ਲਗਾ ਦਿੱਤਾ, ਜਿਸ ਕਾਰਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।

ਜਾਣਕਾਰੀ ਅਨੁਸਾਰ ਫਤਿਹਾਬਾਦ ਡਿਪੂ ਦੀ ਰੋਡਵੇਜ਼ ਦੀ ਬੱਸ ਅੱਜ ਸਵੇਰੇ ਫਤਿਹਾਬਾਦ ਤੋਂ ਚੰਡੀਗੜ੍ਹ ਲਈ ਰਵਾਨਾ ਹੋਈ ਸੀ। ਇਸੇ ਦੌਰਾਨ ਬੱਸ ਅਚਾਨਕ ਸੜਕ ਦੇ ਕਿਨਾਰੇ ਮਿੱਟੀ ਧਸਣ ਕਾਰਨ ਪਲਟ ਗਈ ਅਤੇ ਹਫੜਾ-ਦਫੜੀ ਮਚ ਗਈ। ਆਸ-ਪਾਸ ਕੰਮ ਕਰ ਰਹੇ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਬੱਸ ‘ਚ ਸਵਾਰ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ। ਇੱਕ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।

 

ਦੂਜੇ ਪਾਸੇ ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਤੋਂ ਮੁੱਖ ਸੜਕ ’ਤੇ ਪੁਲ ਬਣ ਰਿਹਾ ਹੈ, ਉਦੋਂ ਤੋਂ ਇਸ ਦਾ ਕੋਈ ਬਦਲਵਾਂ ਪ੍ਰਬੰਧ ਨਹੀਂ ਕੀਤਾ ਗਿਆ। ਲੋਕਾਂ ਨੇ ਕਿਹਾ ਕਿ ਜੇਕਰ ਕੋਈ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਤਾਂ ਜ਼ਿੰਮੇਵਾਰੀ ਕੌਣ ਲਵੇਗਾ, ਬਦਲਵੀਂ ਸੜਕ ’ਤੇ ਵੀ ਜਾਮ ਲੱਗਣ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ।

Scroll to Top